India latest news

Pappu Yadav 31 ਸਾਲ ਪੁਰਾਣੇ ਕੇਸ ਵਿਚ ਗ੍ਰਿਫ਼ਤਾਰ

Pappu Yadav 31 ਸਾਲ ਪੁਰਾਣੇ ਕੇਸ ਵਿਚ ਗ੍ਰਿਫ਼ਤਾਰ
  • PublishedFebruary 7, 2026

ਬਿਹਾਰ ਪੁਲੀਸ ਨੇ ਪੂਰਨੀਆ ਦੇ ਸੰਸਦ ਮੈਂਬਰ ਪੱਪੂ ਯਾਦਵ ਨੂੰ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕਰ ਲਿਆ ਹੈ। ਇਹ ਕਾਰਵਾਈ ਕਿਸੇ ਨਵੇਂ ਮਾਮਲੇ ਵਿੱਚ ਨਹੀਂ ਸਗੋਂ 31 ਸਾਲ ਪੁਰਾਣੇ ਇੱਕ ਕੇਸ ਦੇ ਸਬੰਧ ਵਿੱਚ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਸਾਲ 1995 ਵਿੱਚ ਪੱਪੂ ਯਾਦਵ ’ਤੇ ਜ਼ਮੀਨ ’ਤੇ ਕਬਜ਼ਾ ਕਰਨ ਅਤੇ ਧੋਖਾਧੜੀ ਦੇ ਦੋਸ਼ ਲੱਗੇ ਸਨ ਅਤੇ ਇਸ ਪੁਰਾਣੇ ਮਾਮਲੇ ਵਿੱਚ ਹੁਣ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਹੈ। ਇਸ ਗ੍ਰਿਫਤਾਰੀ ਦੌਰਾਨ ਖਾਸਾ ਹੰਗਾਮਾ ਹੋਇਆ।

ਜਾਣਕਾਰੀ ਅਨੁਸਾਰ ਜਦੋਂ ਪੁਲੀਸ ਦੀ ਟੀਮ ਪੱਪੂ ਯਾਦਵ ਨੂੰ ਲੈਣ ਪਹੁੰਚੀ ਤਾਂ ਉਨ੍ਹਾਂ ਦੇ ਵੱਡੀ ਗਿਣਤੀ ਵਿੱਚ ਸਮਰਥਕਾਂ ਨੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਪੁਲੀਸ ਕਾਰਵਾਈ ਦਾ ਵਿਰੋਧ ਕੀਤਾ। ਸਮਰਥਕਾਂ ਦੇ ਵਿਰੋਧ ਦੇ ਬਾਵਜੂਦ ਪੁਲੀਸ ਨੇ ਸੰਸਦ ਮੈਂਬਰ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਗ੍ਰਿਫਤਾਰੀ ਤੋਂ ਤੁਰੰਤ ਬਾਅਦ ਦੇਰ ਰਾਤ ਹੀ ਉਨ੍ਹਾਂ ਦਾ ਮੈਡੀਕਲ ਟੈਸਟ ਕਰਵਾਇਆ ਗਿਆ। ਇਸ ਦੌਰਾਨ ਪੱਪੂ ਯਾਦਵ ਨੇ ਆਪਣੀ ਸਿਹਤ ਖ਼ਰਾਬ ਹੋਣ ਦੀ ਸ਼ਿਕਾਇਤ ਵੀ ਕੀਤੀ, ਪਰ ਪੁਲੀਸ ਅਧਿਕਾਰੀਆਂ ਨੇ ਉਨ੍ਹਾਂ ਦੀ ਇੱਕ ਨਾ ਸੁਣੀ।