India latest news

Petrol Diesel price hike: ਤੇਲ ਦੀਆਂ ਕੀਮਤਾਂ ’ਚ ਮੁੜ ਵਾਧਾ; ਪੈਟਰੋਲ-ਡੀਜ਼ਲ 90 ਪੈਸੇ ਮਹਿੰਗਾ

Petrol Diesel price hike: ਤੇਲ ਦੀਆਂ ਕੀਮਤਾਂ ’ਚ ਮੁੜ ਵਾਧਾ; ਪੈਟਰੋਲ-ਡੀਜ਼ਲ 90 ਪੈਸੇ ਮਹਿੰਗਾ
  • PublishedMay 19, 2026

ਦੇਸ਼ ਭਰ ਵਿੱਚ ਆਮ ਜਨਤਾ ਨੂੰ ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਤੇਲ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਔਸਤਨ 90 ਪੈਸੇ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ ਹੈ। ਪੱਛਮੀ ਏਸ਼ੀਆ ਵਿੱਚ ਚੱਲ ਰਹੀ ਜੰਗ ਕਾਰਨ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਨੂੰ ਲੱਗੀ ਅੱਗ ਦਾ ਸਿੱਧਾ ਅਸਰ ਹੁਣ ਭਾਰਤੀ ਖਪਤਕਾਰਾਂ ਦੀ ਜੇਬ ’ਤੇ ਪੈਣ ਲੱਗ ਪਿਆ ਹੈ। ਅੱਜ ਹੋਏ ਵਾਧੇ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ ਪੈਟਰੋਲ 87 ਪੈਸੇ ਦੀ ਤੇਜ਼ੀ ਨਾਲ 97.77 ਰੁਪਏ ਤੋਂ ਵਧ ਕੇ 98.64 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ, ਜਦੋਂ ਕਿ ਡੀਜ਼ਲ 91 ਪੈਸੇ ਮਹਿੰਗਾ ਹੋ ਕੇ 91.58 ਰੁਪਏ ਪ੍ਰਤੀ ਲੀਟਰ ’ਤੇ ਪਹੁੰਚ ਗਿਆ ਹੈ।

ਦੇਸ਼ ਦੇ ਹੋਰਨਾਂ ਮਹਾਨਗਰਾਂ ਵਿੱਚ ਵੀ ਤੇਲ ਦੀਆਂ ਕੀਮਤਾਂ ਅਸਮਾਨੀਂ ਚੜ੍ਹ ਗਈਆਂ ਹਨ। ਮੁੰਬਈ ਵਿੱਚ ਪੈਟਰੋਲ 91 ਪੈਸੇ ਦੇ ਵਾਧੇ ਨਾਲ 107.59 ਰੁਪਏ ਅਤੇ ਡੀਜ਼ਲ 94 ਪੈਸੇ ਦੀ ਮਾਰ ਨਾਲ 94.08 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਕੋਲਕਾਤਾ ਵਿੱਚ ਸਭ ਤੋਂ ਵੱਧ 96 ਪੈਸੇ ਦਾ ਵਾਧਾ ਦਰਜ ਕੀਤਾ ਗਿਆ, ਜਿੱਥੇ ਪੈਟਰੋਲ ਦੀ ਕੀਮਤ 109.70 ਰੁਪਏ ਹੋ ਗਈ ਹੈ। ਇਸੇ ਤਰ੍ਹਾਂ ਚੇਨਈ ਵਿੱਚ ਪੈਟਰੋਲ 104.49 ਰੁਪਏ ਅਤੇ ਜੈਪੁਰ ਵਿੱਚ 108.91 ਰੁਪਏ ਪ੍ਰਤੀ ਲੀਟਰ ਦੇ ਪੱਧਰ ਨੂੰ ਛੂਹ ਗਿਆ ਹੈ।