Punjab ’ਚ ਅਗਲੀ ਸਰਦੀਆਂ ਤੋਂ ਚੱਲੇਗੀ Vande Bharat Sleeper Train: ਬਿੱਟੂ
ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਦੱਸਿਆ ਕਿ ਅਗਲੀਆਂ ਸਰਦੀਆਂ ਤੋਂ ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਜਲੰਧਰ, ਲੁਧਿਆਣਾ ਅਤੇ ਚੰਡੀਗੜ੍ਹ ਦੇ ਰਸਤੇ ਇੱਕ ਵਿਸ਼ੇਸ਼ ਵੰਦੇ ਭਾਰਤ ਸਲੀਪਰ ਟਰੇਨ ਸ਼ੁਰੂ ਕੀਤੀ ਜਾਵੇਗੀ।
ਰਾਹੁਲ ਗਾਂਧੀ ਵੱਲੋਂ ਉਨ੍ਹਾਂ ਨੂੰ ਗੱਦਾਰ ਕਹੇ ਜਾਣ ’ਤੇ ਬਿੱਟੂ ਨੇ ਕਿਹਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹੋਣ ਦੇ ਨਾਤੇ ਅਜਿਹੀ ਹਲਕੀ ਸ਼ਬਦਾਵਲੀ ਵਰਤਣੀ ਰਾਹੁਲ ਗਾਂਧੀ ਨੂੰ ਸ਼ੋਭਾ ਨਹੀਂ ਦਿੰਦੀ। ਉਨ੍ਹਾਂ ਸਵਾਲ ਕੀਤਾ ਕਿ ਕਾਂਗਰਸ ਵਿੱਚ ਵੀ ਬਹੁਤ ਸਾਰੇ ਅਜਿਹੇ ਨੇਤਾ ਅਤੇ ਐਮ.ਪੀ. ਹਨ ਜੋ ਦੂਜੀਆਂ ਪਾਰਟੀਆਂ ਛੱਡ ਕੇ ਆਏ ਹਨ, ਕੀ ਰਾਹੁਲ ਗਾਂਧੀ ਦੇ ਕਹਿਣ ਮੁਤਾਬਕ ਉਹ ਸਾਰੇ ਵੀ ਗੱਦਾਰ ਹਨ?
ਰੇਲ ਮੰਤਰੀ ਨੇ ਪੰਜਾਬ ਦੇ ਲੋਕਾਂ ਲਈ ਇੱਕ ਵੱਡਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਅਗਲੀਆਂ ਸਰਦੀਆਂ ਤੋਂ ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਜਲੰਧਰ, ਲੁਧਿਆਣਾ ਅਤੇ ਚੰਡੀਗੜ੍ਹ ਦੇ ਰਸਤੇ ਇੱਕ ਵਿਸ਼ੇਸ਼ ਵੰਦੇ ਭਾਰਤ ਸਲੀਪਰ ਟਰੇਨ ਸ਼ੁਰੂ ਕੀਤੀ ਜਾਵੇਗੀ। ਇਹ ਇਸ ਖੇਤਰ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਲੁਧਿਆਣਾ ਦੇ ਬਾਹਰਵਾਰ ਲਾਡੋਵਾਲ ਵਿਚ ਲੋਕੋ-ਸ਼ੈੱਡ ਬਣਾਉਣ ਲਈ ਜਗ੍ਹਾ ਦੀ ਪਛਾਣ ਕਰ ਲਈ ਗਈ ਹੈ।