India latest news

Weather Updates: ਪੰਜਾਬ ਅਤੇ ਹਰਿਆਣਾ ਵਿੱਚ ਗਰਮੀ ਦਾ ਕਹਿਰ; ਬਠਿੰਡਾ ਅਤੇ ਰੋਹਤਕ ਰਹੇ ਸਭ ਤੋਂ ਗਰਮ

Weather Updates: ਪੰਜਾਬ ਅਤੇ ਹਰਿਆਣਾ ਵਿੱਚ ਗਰਮੀ ਦਾ ਕਹਿਰ; ਬਠਿੰਡਾ ਅਤੇ ਰੋਹਤਕ ਰਹੇ ਸਭ ਤੋਂ ਗਰਮ
  • PublishedMay 23, 2026

Heatwave in Punjab and Haryana: ਪੰਜਾਬ ਅਤੇ ਹਰਿਆਣਾ ਵਿੱਚ ਸ਼ਨਿਚਰਵਾਰ ਨੂੰ ਗਰਮੀ ਦਾ ਕਹਿਰ ਦੇਖਣ ਨੂੰ ਮਿਲਿਆ। ਇਸ ਦੌਰਾਨ ਬਠਿੰਡਾ ਅਤੇ ਰੋਹਤਕ ਦੋਵਾਂ ਸੂਬਿਆਂ ਵਿੱਚੋਂ ਸਭ ਤੋਂ ਗਰਮ ਰਹੇ। ਮੌਸਮ ਵਿਭਾਗ ਅਨੁਸਾਰ ਹਰਿਆਣਾ ਦੇ ਰੋਹਤਕ ਵਿੱਚ ਵੱਧ ਤੋਂ ਵੱਧ ਤਾਪਮਾਨ 44.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਪੰਜਾਬ ਦਾ ਬਠਿੰਡਾ ਸ਼ਹਿਰ 43.8 ਡਿਗਰੀ ਸੈਲਸੀਅਸ ਨਾਲ ਤਪਿਆ।

ਪੰਜਾਬ ਦੇ ਹੋਰਨਾਂ ਸ਼ਹਿਰਾਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 40.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਲੁਧਿਆਣਾ ਵਿੱਚ ਇਹ 41.2 ਡਿਗਰੀ ਸੈਲਸੀਅਸ ਰਿਹਾ।

ਇਸੇ ਤਰ੍ਹਾਂ ਪਟਿਆਲਾ, ਪਠਾਨਕੋਟ ਅਤੇ ਫਾਜ਼ਿਲਕਾ ਵਿੱਚ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 42, 39.8 ਅਤੇ 40.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਵੀ ਗਰਮੀ ਰਹੀ ਅਤੇ ਇੱਥੇ ਵੱਧ ਤੋਂ ਵੱਧ ਤਾਪਮਾਨ 40.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਹਰਿਆਣਾ ਵਿੱਚ ਵੀ ਗਰਮੀ ਨੇ ਲੋਕਾਂ ਨੂੰ ਬੇਹਾਲ ਕੀਤਾ, ਜਿੱਥੇ ਅੰਬਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 41.2 ਡਿਗਰੀ ਸੈਲਸੀਅਸ ਰਿਹਾ, ਜਦੋਂ ਕਿ ਹਿਸਾਰ ਵਿੱਚ ਇਹ 42.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਨਾਰਨੌਲ ਅਤੇ ਭਿਵਾਨੀ ਦੋਵਾਂ ਸ਼ਹਿਰਾਂ ਵਿੱਚ ਇੱਕੋ ਜਿਹਾ ਤਾਪਮਾਨ ਰਿਹਾ ਅਤੇ ਇੱਥੇ ਪਾਰਾ 40-40 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਸ ਤੋਂ ਇਲਾਵਾ ਸਿਰਸਾ, ਗੁਰੂਗ੍ਰਾਮ ਅਤੇ ਝੱਜਰ ਵਿੱਚ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 44, 40.1 ਅਤੇ 40.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਿਸ ਕਾਰਨ ਪੂਰੇ ਖੇਤਰ ਵਿੱਚ ਲੂ ਜਾਰੀ ਰਹੀ।