Punjab anti-sacrilege law: ਰਾਜਪਾਲ ਵੱਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026’ ਨੂੰ ਮਨਜ਼ੂਰੀ
Punjab sacrilege law: ਪੰਜਾਬ ਵਿੱਚ ਹੁਣ ਬੇਅਦਬੀ ਕਰਨ ਵਾਲਿਆਂ ਦੀ ਖ਼ੈਰ ਨਹੀਂ ਹੈ। ਕਿਉਂਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਜਾਣਕਾਰੀ ਅੱਜ ਸਵੇਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜਿਹੀ ਸੇਵਾ ਉਸ ਦੇ ਹਿੱਸੇ ਲਾਉਣ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ।