Punjab Breaking: ‘ਆਪ’ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ ’ਤੇ ਈਡੀ ਵੱਲੋਂ ਛਾਪੇਮਾਰੀ
ਪੰਜਾਬ ਦੇ ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਲੁਧਿਆਣਾ ਸਥਿਤ ਘਰ ‘ਤੇ ਅੱਜ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਛਾਪੇਮਾਰੀ ਕੀਤੀ ਗਈ। ED ਦੀ ਟੀਮ ਸਵੇਰੇ ਹੀ ਉਨ੍ਹਾਂ ਦੇ ਨਿਵਾਸ ‘ਤੇ ਪਹੁੰਚ ਗਈ ਸੀ, ਜਿੱਥੇ ਬਾਹਰ ਕੇਂਦਰੀ ਸੁਰੱਖਿਆ ਬਲਾਂ ਨੂੰ ਵੀ ਤੈਨਾਤ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ, ED ਵੱਲੋਂ ਇਕੋ ਸਮੇਂ ਕਈ ਥਾਵਾਂ ‘ਤੇ ਸਰਚ ਓਪਰੇਸ਼ਨ ਚਲਾਇਆ ਜਾ ਰਿਹਾ ਹੈ। ਮੰਤਰੀ ਸੰਜੀਵ ਅਰੋੜਾ ਦੇ ਘਰ ਤੋਂ ਇਲਾਵਾ ਉਨ੍ਹਾਂ ਨਾਲ ਸੰਬੰਧਿਤ ਹੋਰ ਠਿਕਾਣਿਆਂ ‘ਤੇ ਵੀ ਛਾਪੇ ਮਾਰੇ ਗਏ ਹਨ।
ED ਦੇ ਸਰੋਤਾਂ ਮੁਤਾਬਕ, ਇਹ ਕਾਰਵਾਈ ਮਨੀ ਲਾਂਡਰਿੰਗ ਨਾਲ ਜੁੜੇ ਇਕ ਪੁਰਾਣੇ ਮਾਮਲੇ ਅਤੇ ਜ਼ਮੀਨੀ ਸੌਦਿਆਂ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੀਤੀ ਜਾ ਰਹੀ ਹੈ।
ਫਿਲਹਾਲ, ਇਸ ਮਾਮਲੇ ‘ਚ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ ਅਤੇ ED ਵੱਲੋਂ ਅਧਿਕਾਰਿਕ ਬਿਆਨ ਆਉਣਾ ਬਾਕੀ ਹੈ।
AAP ਸਾਂਸਦ ਦੇ ਘਰ ਵੀ ED ਦੀ ਛਾਪੇਮਾਰੀ
ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਆਮ ਆਦਮੀ ਪਾਰਟੀ (AAP) ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ 15 ਅਪ੍ਰੈਲ ਨੂੰ ਸਵੇਰੇ-ਸਵੇਰੇ ਛਾਪਾ ਮਾਰਿਆ। ਇਹ ਕਾਰਵਾਈ ਇਸ ਸਮੇਂ ਪੰਜਾਬ ਦੇ ਜਲੰਧਰ ਸਥਿਤ ਉਨ੍ਹਾਂ ਦੇ ਘਰ ‘ਤੇ ਚੱਲ ਰਹੀ ਹੈ, ਜਿੱਥੇ ਉਹ ਵੀ ਮੌਜੂਦ ਸਨ।