Free Bus Travel: ਨੀਟ ਪ੍ਰੀਖਿਆਰਥੀ ਸਰਕਾਰੀ ਬੱਸਾਂ ’ਚ ਕਰ ਸਕਣਗੇ ਮੁਫ਼ਤ ਸਫ਼ਰ
ਮੁੱਖ ਮੰਤਰੀ ਭਗਵੰਤ ਮਾਨ ਨੇ ਜੂਨ ਮਹੀਨੇ ਵਿੱਚ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਸਹੂਲਤ ਦਾ ਐਲਾਨ ਕੀਤਾ ਹੈ। ਇਹ ਐਲਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਪੀਲ ਤੋਂ ਬਾਅਦ ਕੀਤਾ ਹੈ ਤਾਂ ਜੋ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਪ੍ਰੀਖਿਆ ਕੇਂਦਰ ਤੱਕ ਪਹੁੰਚਣ ਵਿੱਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਸਾਰੇ ਨੀਟ ਪ੍ਰੀਖਿਆਰਥੀਆਂ ਦਾ ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ 20, 21 ਅਤੇ 22 ਜੂਨ ਤੱਕ ਕੋਈ ਕਿਰਾਇਆ ਨਹੀਂ ਲੱਗੇਗਾ। ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਸਾਰੇ ਪ੍ਰੀਖਿਆਰਥੀ ਆਪਣਾ ਐਡਮਿਟ ਕਾਰਡ ਦਿਖਾਉਣ, ਤਾਂ ਜੋ ਉਨ੍ਹਾਂ ਨੂੰ ਟਿਕਟ ਨਾ ਲੈਣੀ ਪਵੇ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੇ ਬੱਚਿਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸਾਰੇ ਬੱਚਿਆਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਉਪਲਬਧ ਕਰਵਾਏਗੀ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਦੀ ਅਪੀਲ ’ਤੇ ਨੀਟ ਪ੍ਰੀਖਿਆਰਥੀਆਂ ਨੂੰ ਮੁਫ਼ਤ ਬੱਸ ਸਫਰ ਮੁਹੱਈਆ ਕਰਾਉਣ ਦਾ ਐਲਾਨ ਕੀਤਾ।