latest news Punjab

Punjab Local Body Elections 2026: ਪੰਜਾਬ ‘ਚ ਵੱਜਿਆ ਸਥਾਨਕ ਚੋਣਾਂ ਦਾ ਬਿਗਲ, ਜਾਣੋਂ ਕਦੋਂ ਪੈਣਗੀਆਂ ਵੋਟਾਂ ਤੇ ਕਦੋਂ ਆਉਣਗੇ ਨਤੀਜੇ

Punjab Local Body Elections 2026: ਪੰਜਾਬ ‘ਚ ਵੱਜਿਆ ਸਥਾਨਕ ਚੋਣਾਂ ਦਾ ਬਿਗਲ, ਜਾਣੋਂ ਕਦੋਂ ਪੈਣਗੀਆਂ ਵੋਟਾਂ ਤੇ ਕਦੋਂ ਆਉਣਗੇ ਨਤੀਜੇ
  • PublishedMay 11, 2026

ਪੰਜਾਬ ਵਿੱਚ ਅੱਜ ਤੋਂ ਸਥਾਨਕ ਚੋਣਾਂ ਦਾ ਬਿਗਲ ਵੱਜ ਗਿਆ ਹੈ। ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ਵਿੱਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਲਈ ਚੋਣਾਂ 26 ਮਈ ਨੂੰ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਪੰਜਾਬ ਦੇ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਥਾਨਕ ਚੋਣਾਂ ਲਈ ਵੋਟਿੰਗ 26 ਮਈ ਨੂੰ ਹੋਵੇਗੀ, ਜਦੋਂ ਕਿ ਨਤੀਜਿਆਂ ਦਾ ਐਲਾਨ 29 ਮਈ ਨੂੰ ਕੀਤਾ ਜਾਵੇਗਾ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਸਥਾਨਕ ਚੋਣਾਂ ਲਈ ਨਾਮਜ਼ਦਗੀਆਂ 13 ਤੋਂ 16 ਮਈ ਤੱਕ ਭਰੀਆਂ ਜਾਣਗੀਆਂ। ਇਸ ਤੋਂ ਬਾਅਦ 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 19 ਮਈ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਜਦੋਂ ਕਿ ਵੋਟਾਂ 26 ਮਈ ਨੂੰ ਪੈਣਗੀਆਂ ਅਤੇ ਨਤੀਜਿਆਂ ਦਾ ਐਲਾਨ 29 ਮਈ ਨੂੰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਥਾਨਕ ਚੋਣਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਨ੍ਹਾਂ ਚੋਣਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕਰਵਾਉਣ ਲਈ ਵੀ ਰਣਨੀਤੀ ਤਿਆਰ ਕਰ ਲਈ ਹੈ।