latest news Punjab

Punjab News: ਅੰਮ੍ਰਿਤਸਰ ਵਿੱਚ 64 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

Punjab News: ਅੰਮ੍ਰਿਤਸਰ ਵਿੱਚ 64 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
  • PublishedApril 18, 2026

ਪੰਜਾਬ ਪੁਲੀਸ ਨੇ ਅੰਮ੍ਰਿਤਸਰ ਵਿੱਚ ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ਕਰਦਿਆਂ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 64.62 ਕਿੱਲੋ ਹੈਰੋਇਨ ਬਰਾਮਦ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਾ-ਵਿਰੋਧੀ ਮੁਹਿੰਮ ਨੂੰ 64.62 ਕਿੱਲੋ ਹੈਰੋਇਨ ਦੀ ਬਰਾਮਦਗੀ ਦੇ ਨਾਲ ਵੱਡੀ ਸਫਲਤਾ ਮਿਲੀ ਹੈ। ਪੰਜਾਬ ਪੁਲੀਸ ਦੀ ਕਾਊਂਟਰ-ਇੰਟੈਲੀਜੈਂਸ ਸ਼ਾਖਾ ਅਤੇ ਅੰਮ੍ਰਿਤਸਰ ਵਿੱਚ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (SSOC) ਆਪਣੀ ਕਾਰਵਾਈ ਦੌਰਾਨ ਇਹ ਸਫ਼ਲਤਾ ਹਾਸਲ ਕੀਤੀ ਹੈ।

ਮੁਲਜ਼ਮਾਂ ਦੀ ਪਛਾਣ ਸਰਵਣ ਸਿੰਘ ਉਰਫ਼ ਗੁੱਜਰ ਅਤੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਜੋਂ ਹੋਈ ਹੈ, ਦੋਵੇਂ ਅੰਮ੍ਰਿਤਸਰ ਦੇ ਨਿਵਾਸੀ ਹਨ। ਯਾਦਵ ਨੇ ਕਿਹਾ ਕਿ ਮੁਢਲੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਮੁਲਜ਼ਮਾਂ ਦੇ ਸਬੰਧ ਪੁਰਤਗਾਲ ਵਿੱਚ ਸਥਿਤ ਉਨ੍ਹਾਂ ਦੇ ਆਕਾਵਾਂ ਅਤੇ ਪਾਕਿਸਤਾਨ ਵਿੱਚ ਰਹਿਣ ਵਾਲੇ ਤਸਕਰਾਂ ਨਾਲ ਹਨ।

ਅੰਮ੍ਰਿਤਸਰ ਵਿੱਚ ਦੇ ਸਟੇਟ ਅਪਰੇਸ਼ਨ ਸੈੱਲ ਵਿੱਚ ਐੱਫ ਆਈ ਆਰ ਦਰਜ ਕੀਤੀ ਗਈ ਹੈ ਅਤੇ ਜਾਂਚ ਜਾਰੀ ਹੈ।