India latest news

Punjab News: Raghav Chadha, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ

Punjab News: Raghav Chadha, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ
  • PublishedApril 24, 2026

ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਸਿਆਸਤ ਵਿੱਚ ਅੱਜ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਆਮ ਆਦਮੀ ਪਾਰਟੀ ਦੇ ਦਿੱਗਜ਼ ਆਗੂ ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਜ਼ਿਕਰਯੋਗ ਹੈ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ ਅਸ਼ੋਕ ਮਿੱਤਲ ਦੇ ਘਰ ਅਤੇ ਦਫ਼ਤਰਾਂ ’ਤੇ ਈਡੀ ਨੇ ਕੁਝ ਦਿਨ ਪਹਿਲਾਂ ਛਾਪੇਮਾਰੀ ਕੀਤੀ ਸੀ। ਰਾਘਵ ਚੱਢਾ ਨੇ ਦਾਅਵਾ ਕਰਦਿਆਂ ਕਿਹਾ ਕਿ ‘ਆਪ’ ਦੇ ਦੋ ਤਿਹਾਈ ਸੰਸਦ ਮੈਂਬਰਾਂ ਨੇ ਪਾਰਟੀ ਛੱਡ ਦਿੱਤੀ ਹੈ।

ਇਸ ਨੂੰ ਪੰਜਾਬ ਦੀਆਂ ਆਉਣ ਵਾਲੀਆਂ ਚੋਣਾਂ ਦੇ ਲਿਹਾਜ਼ ਨਾਲ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਰਾਘਵ ਚੱਢਾ ਤੇ ਸੰਦੀਪ ਪਾਠਕ ਪਾਰਟੀ ਦੀ ਰਣਨੀਤੀ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਉਂਦੇ ਸਨ। ਉਨ੍ਹਾਂ ਦੇ ਇਸ ਕਦਮ ਨਾਲ ਜਿੱਥੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ, ਉੱਥੇ ਹੀ ਭਾਜਪਾ ਪੰਜਾਬ ਵਿੱਚ ਆਪਣੀ ਸਥਿਤੀ ਮਜ਼ਬੂਤ ਹੁੰਦੀ ਦੇਖ ਰਹੀ ਹੈ।

ਨਵੀਂ ਦਿੱਲੀ ਵਿੱਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਅਤੇ ਸੰਦੀਪ ਪਾਠਕ ਨੇ ਅੱਜ ਐਲਾਨ ਕੀਤਾ ਕਿ ‘ਆਪ’ ਦੇ ਪੰਜ ਹੋਰ ਸੰਸਦ ਮੈਂਬਰ ਵੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ‘ਆਪ’ ਦੇ ਕੁੱਲ 10 ਰਾਜ ਸਭਾ ਮੈਂਬਰਾਂ ਵਿੱਚੋਂ 7 ਮੈਂਬਰ ਹੁਣ ਭਾਜਪਾ ਵਿੱਚ ਰਲੇਵੇਂ ਲਈ ਤਿਆਰ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸੰਵਿਧਾਨ ਮੁਤਾਬਕ ਜੇਕਰ ਕਿਸੇ ਪਾਰਟੀ ਦੇ ਦੋ-ਤਿਹਾਈ ਮੈਂਬਰ ਦੂਜੀ ਪਾਰਟੀ ਵਿੱਚ ਜਾਂਦੇ ਹਨ ਤਾਂ ਇਹ ਕਾਨੂੰਨੀ ਤੌਰ ’ਤੇ ਸਹੀ ਮੰਨਿਆ ਜਾਂਦਾ ਹੈ।