latest news Punjab

ਬੱਬਰ ਖਾਲਸਾ ਦੇ ਅਤਿਵਾਦੀ ਪਰਮਿੰਦਰ ਪਿੰਦੀ ਦੁਬਈ ਤੋਂ ਭਾਰਤ ਲਿਆਂਦਾ

ਬੱਬਰ ਖਾਲਸਾ ਦੇ ਅਤਿਵਾਦੀ ਪਰਮਿੰਦਰ ਪਿੰਦੀ ਦੁਬਈ ਤੋਂ ਭਾਰਤ ਲਿਆਂਦਾ
  • PublishedSeptember 27, 2025

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸ਼ਨਿਚਰਵਾਰ ਨੂੰ ਦੱਸਿਆ ਕਿ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਇੱਕ ਅਤਿਵਾਦੀ ਨੂੰ UAE ਤੋਂ ਹਵਾਲੇ ਕਰਕੇ ਭਾਰਤ ਲਿਆਂਦਾ ਗਿਆ ਹੈ।

ਡੀਜੀਪੀ ਨੇ ਐਕਸ (X) ’ਤੇ ਇੱਕ ਪੋਸਟ ਵਿੱਚ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਅਤਿਵਾਦੀਆਂ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਹੈਪੀ ਪਾਸੀਆ ਦੇ ਕਰੀਬੀ ਸਾਥੀ ਪਰਮਿੰਦਰ ਸਿੰਘ ਉਰਫ਼ ਪਿੰਦੀ ਨੂੰ ਕੇਂਦਰੀ ਏਜੰਸੀਆਂ ਦੇ ਨਜ਼ਦੀਕੀ ਤਾਲਮੇਲ ਨਾਲ UAE ਦੇ ਅਬੂ ਧਾਬੀ ਤੋਂ ਲਿਆਂਦਾ ਗਿਆ ਹੈ।

ਪਰਮਿੰਦਰ ਸਿੰਘ ਉਰਫ਼ ਪਿੰਦੀ ਕਈ ਸਾਲਾਂ ਤੋਂ, ਖਾਸ ਤੌਰ ‘ਤੇ 2023 ਤੱਕ, ਅਪਰਾਧਿਕ ਅਤੇ ਅਤਿਵਾਦ ਨਾਲ ਸਬੰਧਤ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਸ਼ਾਮਲ ਸੀ, ਜਿਸ ਦੀਆਂ ਕਾਰਵਾਈਆਂ ਬਟਾਲਾ-ਗੁਰਦਾਸਪੁਰ ਖੇਤਰ ਵਿੱਚ ਤੇਜ਼ ਹੋ ਗਈਆਂ ਸਨ।

ਉਸ ਦੀ ਪਛਾਣ ਪਾਕਿਸਤਾਨ ਸਥਿਤ ਅਤਿਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਗੈਂਗਸਟਰ ਹੈਪੀ ਪਾਸੀਆ ਦੇ ਸਮਰਥਨ ਵਾਲੇ ਅਤਿਵਾਦੀ ਫੰਡਿੰਗ ਮਾਡਿਊਲ ਦੇ ਸਥਾਨਕ ਹੈਂਡਲਰ ਵਜੋਂ ਹੋਈ ਸੀ। ਉਹ ਸਤੰਬਰ ਅਤੇ ਅਕਤੂਬਰ 2023 ਵਿੱਚ ਸ਼ਰਾਬ ਦੇ ਠੇਕਿਆਂ ‘ਤੇ ਹਮਲੇ ਕਰਵਾਉਣ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਸੀ। ਇਨ੍ਹਾਂ ਘਟਨਾਵਾਂ ਤੋਂ ਬਾਅਦ 10 ਦਿਨਾਂ ਦੇ ਅਪਰੇਸ਼ਨ ਤੋਂ ਬਾਅਦ ਉਸਦੇ ਪੰਜ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।