latest news Punjab

ਪੰਜਾਬ ਪੁਲਿਸ ਵੱਲੋਂ CJI ਬੀਆਰ ਗਵਈ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਸੋਸ਼ਲ ਮੀਡੀਆ ਪੋਸਟਾਂ ‘ਤੇ ਕਾਰਵਾਈ , FIR ਕੀਤੀ ਦਰਜ

ਪੰਜਾਬ ਪੁਲਿਸ ਵੱਲੋਂ CJI ਬੀਆਰ ਗਵਈ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਸੋਸ਼ਲ ਮੀਡੀਆ ਪੋਸਟਾਂ ‘ਤੇ ਕਾਰਵਾਈ , FIR ਕੀਤੀ ਦਰਜ
  • PublishedOctober 8, 2025

ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਦੀ ਸਾਖ ਨੂੰ ਢਾਹ ਬਣਾਉਣ ਵਾਲੀ ਗੈਰ-ਕਾਨੂੰਨੀ ਅਤੇ ਇਤਰਾਜ਼ਯੋਗ ਸੋਸ਼ਲ ਮੀਡੀਆ ਸਮੱਗਰੀ ‘ਤੇ ਸਖ਼ਤ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੌ ਤੋਂ ਵੱਧ ਸੋਸ਼ਲ ਮੀਡੀਆ ਹੈਂਡਲਾਂ ਵਿਰੁੱਧ ਪ੍ਰਾਪਤ ਸ਼ਿਕਾਇਤਾਂ ਉਪਰੰਤ ਕਈ ਐਫ.ਆਈ.ਆਰਜ਼ ਦਰਜ ਕੀਤੀਆਂ ਹਨ।

ਪੰਜਾਬ ਪੁਲਿਸ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੋਸ਼ਲ ਮੀਡੀਆ ‘ਤੇ ਉੱਚ ਸੰਵਿਧਾਨਕ ਅਥਾਰਟੀ ‘ਤੇ ਹਮਲੇ, ਜਾਤੀ ਆਧਾਰਿਤ ਅਪਮਾਨ ਅਤੇ ਭੜਕਾਉਣ ਵਾਲੀ ਸਮੱਗਰੀ, ਜਾਤੀ ਅਤੇ ਫਿਰਕੂ ਭਾਵਨਾਵਾਂ ਨੂੰ ਗੈਰ-ਵਾਜ਼ਬ ਢੰਗ ਨਾਲ ਪੇਸ਼ ਕਰਕੇ ਅਮਨ-ਸ਼ਾਂਤੀ ਅਤੇ ਜਨਤਕ ਵਿਵਸਥਾ ਨੂੰ ਭੰਗ ਕਰਨ ਦੀ ਪ੍ਰਤੱਖ ਕੋਸ਼ਿਸ਼ ਨਾਲ ਸਬੰਧਤ ਸੋਸ਼ਲ ਮੀਡੀਆ ਸਮੱਗਰੀ ਨੂੰ ਫਲੈਗ ਕੀਤਾ ਗਿਆ ਹੈ ਅਤੇ ਕਾਨੂੰਨ ਅਨੁਸਾਰ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹਨਾਂ ਪੋਸਟਾਂ ਅਤੇ ਵੀਡੀਓਜ਼ ਵਿੱਚ ਜਾਤੀਵਾਦ ਅਤੇ ਨਫ਼ਰਤ ਭਰੀ ਸਮੱਗਰੀ ਸ਼ਾਮਲ ਹੈ ਜਿਸ ਦਾ ਉਦੇਸ਼ ਫਿਰਕੂ ਫੁੱਟ ਪਾਉਣਾ, ਜਨਤਕ ਵਿਵਸਥਾ ਨੂੰ ਭੰਗ ਕਰਨਾ ਅਤੇ ਨਿਆਂਇਕ ਸੰਸਥਾਵਾਂ ਦੇ ਸਨਮਾਨ ਨੂੰ ਢਾਹ ਲਾਉਣਾ ਹੈ।