latest news Punjab

Punjab rain alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਦੀ ਚਿਤਾਵਨੀ, RED ALERT ਕੀਤਾ ਗਿਆ ਜਾਰੀ

Punjab rain alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਦੀ ਚਿਤਾਵਨੀ, RED ALERT ਕੀਤਾ ਗਿਆ ਜਾਰੀ
  • PublishedOctober 4, 2025

Punjab rain alert: ਮੌਸਮ ਵਿਭਾਗ ਵੱਲੋਂ ਕੀਤੀ ਗਈ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਨੇ ਪੰਜਾਬ ਦੇ ਕਿਸਾਨਾਂ ਨੂੰ ਦੁਚਿੱਤੀ ਵਿੱਚ ਪਾ ਦਿੱਤਾ ਹੈ। ਇਸ ਦੌਰਾਨ ਜਿੱਥੇ ਕੁਝ ਕਿਸਾਨਾਂ ਨੇ ਸ਼ੁੱਕਰਵਾਰ ਨੂੰ ਆਪਣੀ ਝੋਨੇ ਦੀ ਫ਼ਸਲ ਦੀ ਕਟਾਈ ਲਈ ਕਾਹਲੀ ਕੀਤੀ, ਉੱਥੇ ਹੀ ਕਈਆਂ ਨੇ ਮੌਸਮ ਦੇ ਸਥਿਰ ਹੋਣ ਦੀ ਉਮੀਦ ਵਿੱਚ 15 ਅਕਤੂਬਰ ਤੋਂ ਬਾਅਦ ਤੱਕ ਉਡੀਕ ਕਰਨ ਦਾ ਫ਼ੈਸਲਾ ਕੀਤਾ ਹੈ।

ਸੂਬੇ ਵਿੱਚ ਪਿਛਲੇ ਚਾਰ ਦਿਨਾਂ ਤੋਂ ਪਰਾਲੀ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਹਵਾ ਗੁਣਵੱਤਾ ਸੂਚਕਾਂਕ (AQI) ਤਸੱਲੀਬਖ਼ਸ਼ ਬਣਿਆ ਹੋਇਆ ਹੈ।

ਪੰਜਾਬ ਵਿਚ 5 ਅਕਤੂਬਰ ਤੋਂ ਲੈ ਕੇ 8 ਅਕਤੂਬਰ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਭਾਰੀ ਬਾਰਿਸ਼ ਦੀ ਜਤਾਈ ਗਈ ਸੰਭਾਵਨਾ ਦੇ ਮੱਦੇਨਜ਼ਰ ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਬੰਧਤ ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਉਥੇ ਹੀ ਨਕੋਦਰ ਦੇ ਐੱਸ. ਡੀ. ਐੱਮ. ਵੱਲੋਂ ਗੁਰੂ ਘਰਾਂ ਵਿਚ ਭਾਰੀ ਮੀਂਹ ਨੂੰ ਲੈ ਕੇ ਅਨਾਊਂਮੈਂਟ ਕਰਵਾਉਣ ਲਈ ਕਹਿ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 5 ਤਾਰੀਖ਼ ਤੋਂ ਲੈ ਕੇ 8 ਅਕਤੂਬਰ ਤੱਕ ਪੰਜਾਬ ਵਿਚ ਭਾਰੀ ਮੀਂਹ ਪਵੇਗਾ। ਉਨ੍ਹਾਂ ਵੱਲੋਂ ਲੋਕਾਂ ਨੂੰ ਅਲਰਟ ਰਹਿਣ ਦੀ ਅਪੀਲ ਕੀਤੀ ਗਈ ਹੈ। ਇਸ ਦੇ ਨਾਲ ਹੀ ਚਿੱਟੀ ਵੇਈਂ ਦੇ ਲਾਗਲੇ ਪਿੰਡਾਂ ਨੂੰ ਸਾਵਧਾਨ ਰਹਿਣ ਦੀ ਗੱਲ ਕਹੀ ਗਈ ਹੈ। ਖ਼ਸਤਾ ਹਾਲਤ ਬਿਲਡਿੰਗਾਂ ਨੂੰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਵੀ ਗੱਲ ਕਹੀ ਗਈ ਹੈ।