Punjab Safai Strike: ਪੰਜਾਬ ਵਿਚ ਸਫਾਈ ਕਾਮਿਆਂ ਦੀ ਹੜਤਾਲ ਸਮਾਪਤ; ਸਰਕਾਰ ਨੇ ਤਨਖਾਹ ਕੀਤੀ ਦੁੱਗਣੀ
Punjab Worker Protest: ਪੰਜਾਬ ਦੇ ਸਫਾਈ ਕਰਮਚਾਰੀਆਂ ਲਈ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਅੱਜ ਸ਼ਾਮ ਵੇਲੇ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਕਰਮਚਾਰੀਆਂ ਦੇ ਹੱਕ ਵਿੱਚ ਅਹਿਮ ਫ਼ੈਸਲਾ ਲੈਂਦਿਆਂ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ।
ਦੂਜੇ ਪਾਸੇ ਪੰਜਾਬ ਸਰਕਾਰ ਨੇ ਬਰਨਾਲਾ ਲਾਠੀਚਾਰਜ ਮਾਮਲੇ ਸਬੰਧੀ ਸਿੱਟ ਬਣਾ ਦਿੱਤੀ ਹੈ। ਇਸ ਤੋਂ ਇਲਾਵਾ ਐਲਾਨ ਕੀਤਾ ਹੈ ਕਿ ਠੇਕੇ ’ਤੇ ਕੰਮ ਕਰ ਰਹੇ ਸਫਾਈ ਕਾਮਿਆਂ ਤੇ ਸੀਵਰਮੈਨਾਂ ਨੂੰ ਪਹਿਲੀ ਅਗਸਤ ਨੂੰ ਤਨਖਾਹ ਵਧ ਕੇ ਮਿਲੇਗੀ।