latest news Punjab

Punjab weather: ਪੰਜਾਬ ‘ਚ ਬਦਲੇਗਾ ਮੌਸਮ! 26, 27, 28 ਨੂੰ ਪਵੇਗਾ ਮੀਂਹ, 12 ਜ਼ਿਲ੍ਹਿਆਂ ‘ਚ ਹਨ੍ਹੇਰੀ-ਤੂਫ਼ਾਨ ਦਾ Alert

Punjab weather: ਪੰਜਾਬ ‘ਚ ਬਦਲੇਗਾ ਮੌਸਮ! 26, 27, 28 ਨੂੰ ਪਵੇਗਾ ਮੀਂਹ, 12 ਜ਼ਿਲ੍ਹਿਆਂ ‘ਚ ਹਨ੍ਹੇਰੀ-ਤੂਫ਼ਾਨ ਦਾ Alert
  • PublishedApril 24, 2026

ਪੰਜਾਬ ‘ਚ ਪੈ ਰਹੀ ਗਰਮੀ ਤੋਂ ਹੁਣ ਲੋਕਾਂ ਨੂੰ ਥੋੜ੍ਹੀ ਰਾਹਤ ਮਿਲਣ ਵਾਲੀ ਹੈ। ਅਗਲੇ ਦਿਨਾਂ ਵਿਚ ਪੰਜਾਬ ਦੇ ਮੌਸਮ ਵਿਚ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 28 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਇਨ੍ਹਾਂ 5 ਦਿਨਾਂ ਲਈ ਮੌਸਮ ਵਿਭਾਗ ਨੇ ਜਿੱਥੇ ਹੀਟ ਵੇਵ ਅਤੇ ਵਾਰਮ ਨਾਈਟ ਦਾ ਅਲਰਟ ਜਾਰੀ ਕੀਤਾ ਹੈ, ਉਥੇ ਹੀ  ਤਿੰਨ ਦਿਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਵੀ ਜਤਾਈ ਗਈ ਹੈ। ਇਸ ਦੇ ਨਾਲ ਹੀ 30-40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ 24 ਅਤੇ 25 ਅਪ੍ਰੈਲ ਲਈ ਪੰਜਾਬ ਦੇ ਦੱਖਣੀ ਅਤੇ ਪੱਛਮੀ ਹਿੱਸਿਆਂ ਵਿੱਚ ‘ਹੀਟਵੇਵ’ (ਲੂ) ਅਤੇ ‘ਗਰਮ ਰਾਤਾਂ’ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਇਸ ਦਾ ਜ਼ਿਆਦਾਤਰ ਅਸਰ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਲੁਧਿਆਣਾ ਅਤੇ ਮੋਗਾ ਵਰਗੇ ਜ਼ਿਲ੍ਹਿਆਂ ਵਿੱਚ ਵੇਖਣ ਨੂੰ ਮਿਲੇਗਾ। ਇਨ੍ਹਾਂ ਦਿਨਾਂ ਦੌਰਾਨ ਤਾਪਮਾਨ ਵਧਣ ਦੀ ਸੰਭਾਵਨਾ ਹੈ, ਜਿਸ ਕਰਕੇ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।

26 ਤਾਰੀਖ਼ ਤੋਂ ਪੰਜਾਬ ਦੇ ਮੌਸਮ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। 26 ਅਤੇ 27 ਅਪ੍ਰੈਲ ਨੂੰ ਫਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ‘ਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਗਰਜ਼-ਚਮਕ ਦੇ ਨਾਲ ਬਿਜਲੀ ਲਿਸ਼ਕਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਬਾਰਿਸ਼ ਦੀ ਸੰਭਾਵਨਾ ਵੀ ਜਤਾਈ ਗਈ ਹੈ। ਉਥੇ ਹੀ 28 ਅਪ੍ਰੈਲ ਨੂੰ ਵੀ ਮੌਸਮ ਵਿਚ ਤਬਦੀਲੀ ਆਵੇਗੀ ਅਤੇ ਕੁਝ ਜ਼ਿਲ੍ਹਿਆਂ ਵਿਚ ਮੀਂਹ ਵੀ ਪਵੇਗਾ। ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਰਗੇ ਉੱਤਰੀ ਜ਼ਿਲ੍ਹਿਆਂ ਵਿੱਚ ਫਿਲਹਾਲ ਕੋਈ ਖ਼ਾਸ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ ਅਤੇ ਉੱਥੇ ਮੌਸਮ ਆਮ ਵਾਂਗ ਰਹਿਣ ਦੀ ਉਮੀਦ ਹੈ।