latest news Punjab

Punjab Weather: 19 ਜੁਲਾਈ ਤੋਂ ਪੰਜਾਬ ਤੇ ਹਰਿਆਣਾ ਵਿੱਚ ਭਾਰੀ ਮੀਂਹ ਦੀ ਪੇਸ਼ੀਨਗੋਈ

Punjab Weather: 19 ਜੁਲਾਈ ਤੋਂ ਪੰਜਾਬ ਤੇ ਹਰਿਆਣਾ ਵਿੱਚ ਭਾਰੀ ਮੀਂਹ ਦੀ ਪੇਸ਼ੀਨਗੋਈ
  • PublishedJuly 15, 2026

ਪੰਜਾਬ ਅਤੇ ਹਰਿਆਣਾ ਵਿੱਚ ਕਮਜ਼ੋਰ ਪੈ ਚੁੱਕੇ ਮੌਨਸੂਨ ਦਰਮਿਆਨ ਇੱਕ ਰਾਹਤ ਭਰੀ ਖ਼ਬਰ ਆਈ ਹੈ। ਉੱਤਰ-ਪੱਛਮੀ ਭਾਰਤ ਵਿੱਚ 19 ਜੁਲਾਈ ਤੋਂ ਇੱਕ ਨਵਾਂ ਪੱਛਮੀ ਵਿਗਾੜ (Western Disturbance) ਸਰਗਰਮ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।

ਭਾਰਤੀ ਮੌਸਮ ਵਿਭਾਗ (IMD) ਵੱਲੋਂ ਬੁੱਧਵਾਰ (15 ਜੁਲਾਈ) ਨੂੰ ਜਾਰੀ ਕੀਤੇ ਗਏ ਸੈਟੇਲਾਈਟ ਚਿੱਤਰਾਂ ਅਨੁਸਾਰ, ਇੱਕ ਪੱਛਮੀ ਵਿਗਾੜ ਪਹਿਲਾਂ ਹੀ ਉੱਤਰੀ ਪਾਕਿਸਤਾਨ ਅਤੇ ਜੰਮੂ ਦੇ ਨਾਲ ਲੱਗਦੇ ਹੇਠਲੇ ਤੇ ਮੱਧ ਵਾਯੂਮੰਡਲ ਦੇ ਪੱਧਰਾਂ ‘ਤੇ ਬਣਿਆ ਹੋਇਆ ਹੈ। ਇਸ ਕਾਰਨ ਪੰਜਾਬ ਦੀਆਂ ਪੱਛਮੀ ਸਰਹੱਦਾਂ ‘ਤੇ ਸੰਘਣੇ ਬੱਦਲ ਅਤੇ ਜੰਮੂ-ਕਸ਼ਮੀਰ ਉੱਪਰ ਹਲਕੇ ਬੱਦਲ ਛਾਏ ਹੋਏ ਦਿਖਾਈ ਦੇ ਰਹੇ ਹਨ।

18 ਜੁਲਾਈ ਤੱਕ: ਪੰਜਾਬ ਅਤੇ ਹਰਿਆਣਾ ਵਿੱਚ ਕੁਝ ਚੋਣਵੀਆਂ ਥਾਵਾਂ ‘ਤੇ ਹਲਕਾ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।

19 ਜੁਲਾਈ: ਦੋਵਾਂ ਸੂਬਿਆਂ ਵਿੱਚ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ।

20 ਅਤੇ 21 ਜੁਲਾਈ: ਕੁਝ ਖ਼ਾਸ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ ਹਨ।

ਖ਼ਾਸ ਨੋਟ: ਸੂਬੇ ਦੇ ਪੂਰਬੀ ਹਿੱਸਿਆਂ ਵਿੱਚ ਦੱਖਣ-ਪੱਛਮੀ ਹਿੱਸਿਆਂ ਦੇ ਮੁਕਾਬਲੇ ਵਧੇਰੇ ਮੀਂਹ ਪੈਣ ਦੀ ਉਮੀਦ ਹੈ। (ਮੌਸਮ ਵਿਭਾਗ ਦੇ 15 ਜੁਲਾਈ ਦੇ ਬੁਲੇਟਿਨ ਵਿੱਚ 20 ਅਤੇ 21 ਜੂਨ ਦੀ ਥਾਂ ਜੁਲਾਈ ਦੀ ਭਵਿੱਖਬਾਣੀ ਕੀਤੀ ਗਈ ਹੈ)।

ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਸਥਿਤੀ

ਲੰਘੇ 24 ਘੰਟਿਆਂ ਵਿੱਚ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ। ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਗਰਜ-ਚਮਕ, ਬਿਜਲੀ ਲਿਸ਼ਕਣ ਅਤੇ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਵੀ ਪਿਆ।