latest news Punjab

Punjabi Singer Inder Kaur Murder Case: ਮੁੱਖ ਮੁਲਜ਼ਮ ਸੁੱਖਾ ਖ਼ਿਲਾਫ਼ ‘ਲੁੱਕਆਊਟ ਨੋਟਿਸ’ ਜਾਰੀ

Punjabi Singer Inder Kaur Murder Case: ਮੁੱਖ ਮੁਲਜ਼ਮ ਸੁੱਖਾ ਖ਼ਿਲਾਫ਼ ‘ਲੁੱਕਆਊਟ ਨੋਟਿਸ’ ਜਾਰੀ
  • PublishedMay 23, 2026

ਮਸ਼ਹੂਰ ਪੰਜਾਬੀ ਗਾਇਕਾ ਯਸ਼ਿੰਦਰ ਕੌਰ ਉਰਫ਼ ਇੰਦਰ ਕੌਰ ਦੇ ਬੇਰਹਿਮੀ ਨਾਲ ਕੀਤੇ ਕਤਲ ਮਾਮਲੇ ਵਿੱਚ ਪੁਲੀਸ ਨੇ ਕਾਰਵਾਈ ਕਰਦਿਆਂ ਮਾਮਲੇ ਦੇ ਮੁੱਖ ਮੁਲਜ਼ਮ ਸੁਖਵਿੰਦਰ ਸਿੰਘ ਉਰਫ਼ ਸੁੱਖਾ ਵਾਸੀ ਮਾਹਲਾ (ਮੋਗਾ) ਖ਼ਿਲਾਫ਼ ਐੱਲ ਓ ਸੀ (LOC) ਜਾਰੀ ਕੀਤੀ ਹੈ।

ਲੁਧਿਆਣਾ ਵਿੱਚ ਪਿਛਲੇ ਦਿਨੀਂ ਪੰਜਾਬੀ ਗਾਇਕਾ ਇੰਦਰ ਕੌਰ ਦਾ ਕੁਝ ਲੋਕਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਪੁਲੀਸ ਨੇ ਲਾਸ਼ ਬਰਾਮਦ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਜਾਂਚ ਦੌਰਾਨ ਪੁਲੀਸ ਨੂੰ ਪਤਾ ਲੱਗਾ ਕਿ ਮੁੱਖ ਮੁਲਜ਼ਮ ਸੁਖਵਿੰਦਰ ਸਿੰਘ ਸੁੱਖਾ ਮੋਗਾ ਜ਼ਿਲ੍ਹੇ ਦੇ ਪਿੰਡ ਮਾਹਲਾ ਨਾਲ ਸਬੰਧਤ ਹੈ ਅਤੇ ਉਹ ਕੈਨੇਡਾ ਵਿਖੇ ਰਹਿੰਦਾ ਹੈ। ਪੁਲੀਸ ਨੇ ਸੁਖਵਿੰਦਰ ਸਿੰਘ ਦੇ ਪਿਤਾ ਅਤੇ ਉਸ ਦੇ ਦੋ ਦੋਸਤਾਂ ਨੂੰ ਕਾਬੂ ਕਰ ਲਿਆ ਹੈ। ਪੁਲੀਸ ਨੇ ਮੁੱਖ ਮੁਲਜ਼ਮ ਨੂੰ ਫੜਨ ਲਈ ਐੱਲ ਓ ਸੀ (LOC) ਜਾਰੀ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਸੁਖਵਿੰਦਰ ਸਿੰਘ ਕਤਲ ਮਗਰੋਂ ਨੇਪਾਲ ਦੇ ਰਸਤੇ ਕੈਨੇਡਾ ਫਰਾਰ ਹੋ ਗਿਆ ਸੀ।

ਗਾਇਕਾ ਇੰਦਰ ਕੌਰ ਅਤੇ ਸੁਖਵਿੰਦਰ ਸਿੰਘ ਪਿਛਲੇ 6 ਸਾਲਾਂ ਤੋਂ ਦੋਸਤ ਸਨ। ਗਾਇਕਾ ਦੀ ਲਾਸ਼ 19 ਮਈ ਨੂੰ ਸਮਰਾਲਾ ਦੀ ਨੀਲੋਂ ਨਹਿਰ ਵਿੱਚੋਂ ਬਰਾਮਦ ਹੋਈ ਸੀ। ਪੁਲੀਸ ਜਾਂਚ ਤੋਂ ਪਤਾ ਲੱਗਾ ਕਿ ਮੁੱਖ ਮੁਲਜ਼ਮ ਸੁਖਵਿੰਦਰ ਸਿੰਘ ਉਰਫ਼ ਸੁੱਖਾ, ਇੰਦਰ ਕੌਰ ਨਾਲ ਜ਼ਬਰਦਸਤੀ ਵਿਆਹ ਕਰਵਾਉਣਾ ਚਾਹੁੰਦਾ ਸੀ। ਸੁਖਵਿੰਦਰ ਦਾ ਪਿਤਾ ਪ੍ਰੀਤਮ ਸਿੰਘ ਵੀ ਇਸ ਲਈ ਸਹਿਮਤ ਸੀ। ਇੰਦਰ ਕੌਰ ਨੇ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਉਸ ਦਾ ਕਤਲ ਕਰ ਦਿੱਤਾ ਗਿਆ। ਪੁਲੀਸ ਨੇ ਕਾਰਵਾਈ ਕਰਦੇ ਹੋਏ ਤਿੰਨ ਲੋਕਾਂ ਸੁਖਵਿੰਦਰ ਸਿੰਘ ਦੇ ਪਿਤਾ ਅਤੇ ਉਸ ਦੇ ਦੋ ਦੋਸਤਾਂ ਨੂੰ ਕਾਬੂ ਕੀਤਾ ਹੈ। ਪਿਛਲੇ 6 ਦਿਨਾਂ ਤੋਂ ਲਾਪਤਾ ਗਾਇਕਾ ਇੰਦਰ ਕੌਰ ਦੀ ਲਾਸ਼ ਨੀਲੋਂ ਨਹਿਰ ਤੋਂ ਬਰਾਮਦ ਹੋਈ ਸੀ। ਪੁਲੀਸ ਨੇ ਮਾਮਲੇ ਵਿੱਚ ਕਤਲ ਅਤੇ ਅਗਵਾ ਦੀਆਂ ਧਾਰਾਵਾਂ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।