Entertainment latest news

ਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ

ਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ
  • PublishedSeptember 27, 2025

ਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਹਨ। ਇਹ ਹਾਦਸਾ ਬੱਦੀ ਤੋਂ ਸ਼ਿਮਲਾ ਨੂੰ ਜਾਂਦੇ ਮਾਰਗ ਉੱਤੇ ਵਾਪਰਿਆ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੂੰ ਬੇਹੱਦ ਗੰਭੀਰ ਹਾਲਤ ਵਿੱਚ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਉਹ ਆਪਣੇ ਮੋਟਰਸਾਈਕਲ ਉੱਤੇ ਸਵਾਰ ਸਨ ਜਦੋਂ ਉਨ੍ਹਾਂ ਨਾਲ ਹਾਦਸਾ ਵਾਪਰਿਆ। ਰਾਜਵੀਰ ਜਵੰਦਾ ਦੇ ਹਾਦਸੇ ਦੀ ਖਬਰ ਸੁਣਦਿਆਂ ਹੀ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਵੱਖ ਵੱਖ ਗਾਇਕ ਤੇ ਉਨ੍ਹਾਂ ਦੇ ਮਿੱਤਰ ਤੇ ਰਿਸ਼ਤੇਦਾਰ ਪਹੁੰਚਣੇ ਸ਼ੁਰੂ ਹੋ ਗਏ ਹਨ। ਰਾਜਵੀਰ ਜਵੰਦਾ ਦੀ ਤੰਦਰੁਸਤੀ ਲਈ ਉਸਦੇ ਪਿੰਡ ਪੋਨਾ ਦੇ ਗੁਰਦੁਆਰਾ ਸਾਹਿਬ ਵਿੱਚ ਪਿੰਡ ਵਾਸੀ ਅਰਦਾਸ ਕਰ ਰਹੇ ਹਨ

ਰਿਪੋਰਟਾਂ ਮੁਤਾਬਿਕ ਰਾਜਵੀਰ ਜਵੰਦਾ ਨੂੰ ਹਸਪਤਾਲ ਲਿਆਏ ਜਾਂ ਤੋਂ ਪਹਿਲਾਂ ਦਿਲ ਦਾ ਦੌਰਾ ਵੀ ਪਿਆ ਸੀ। ਫਿਲਹਾਲ ਡਾਕਟਰਾਂ ਮੁਤਾਬਿਕ ਉਹਨਾਂ ਦੀ ਹਾਲਤ ਬੇਹੱਦ ਗੰਭੀਰ ਦੱਸੀ ਜਾ ਰਹੀ ਹੈ।