latest news Punjab

Rajvir Jawanda: ਰਾਜਵੀਰ ਜਵੰਦਾ ਦੀ ਹਾਲਤ ਬਾਰੇ ਵੱਡਾ ਅਪਡੇਟ….ਨਹੀਂ ਹੋਇਆ ਕੋਈ ਸੁਧਾਰ

Rajvir Jawanda: ਰਾਜਵੀਰ ਜਵੰਦਾ  ਦੀ ਹਾਲਤ ਬਾਰੇ ਵੱਡਾ ਅਪਡੇਟ….ਨਹੀਂ ਹੋਇਆ ਕੋਈ ਸੁਧਾਰ
  • PublishedOctober 3, 2025

Rajvir Jawanda: ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਉਤੇ ਫੋਰਟਿਸ ਹਸਪਤਾਲ ਮੋਹਾਲੀ ਵੱਲੋਂ ਬੁਲੇਟਿਨ ਜਾਰੀ ਕੀਤਾ ਗਿਆ ਹੈ। ਰਾਜਵੀਰ ਜਵੰਦਾ ਬਾਰੇ ਹਸਪਤਾਲ ਤੋਂ ਤਾਜ਼ਾ ਅਪਡੇਟ ਆਈ ਹੈ। ਰਾਜਵੀਰ ਜਵੰਦਾ ਦੀ ਸਿਹਤ ਉਤੇ ਫੋਰਟਿਸ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦੀ ਹਾਲਤ ਲਗਾਤਾਰ ਨਾਜ਼ੁਕ ਬਣੀ ਹੋਈ ਹੈ। ਕੋਈ ਸੁਧਾਰ ਨਹੀਂ ਹੋ ਰਿਹਾ।

ਹਸਪਤਾਲ ਵੱਲੋਂ ਜਾਰੀ ਬੁਲੇਟਿਨ ਮੁਤਾਬਿਕ ਉਨ੍ਹਾਂ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ। ਫੋਰਟਿਸ ਹਸਪਤਾਲ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੀ ਸਿਹਤ ਵਿਚ ਕੋਈ ਮਹੱਤਵਪੂਰਨ ਸੁਧਾਰ ਨਹੀਂ ਦੇਖਿਆ ਜਾ ਰਿਹਾ ਹੈ। ਨਿਊਰੋਲੋਜੀਕਲ ਸਥਿਤੀ ਅਜੇ ਵੀ ਨਾਜ਼ੁਕ ਬਣੀ ਹੋਈ ਹੈ।

ਰਾਜਵੀਰ ਜਵੰਦਾ ਕ੍ਰਿਟੀਕਲ ਕੇਅਰ ਅਤੇ ਨਿਊਰੋਸਾਇੰਸ ਟੀਮ ਦੀ ਨਿਗਰਾਨੀ ਹੇਠ ਹਨ। ਰਾਜਵੀਰ ਜਵੰਦਾ ਦੇ ਦਿਲ ਦੀ ਧੜਕਨ ਨੂੰ ਕਾਬੂ ਵਿੱਚ ਰੱਖਣ ਲਈ ਉਨ੍ਹਾਂ ਨੂੰ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਰਾਜਵੀਰ ਜਵੰਦਾ 6 ਦਿਨਾਂ ਤੋਂ ਲਗਾਤਾਰ ਵੈਂਟੀਲੇਟਰ ‘ਤੇ ਹਨ।