latest news Punjab

Raja Warring ਨੇ 2400 ਕਰੋੜ ਦਾ ਘੁਟਾਲਾ ਕੀਤਾ: Navjot Kaur Sidhu

Raja Warring ਨੇ 2400 ਕਰੋੜ ਦਾ ਘੁਟਾਲਾ ਕੀਤਾ: Navjot Kaur Sidhu
  • PublishedFebruary 20, 2026

ਕਾਂਗਰਸ ਵਿਚੋਂ ਕੱਢੀ ਗਈ ਆਗੂ ਨਵਜੋਤ ਕੌਰ ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਇੱਕ ਵਾਰ ਫਿਰ ਮੋਰਚਾ ਖੋਲ੍ਹ ਦਿੱਤਾ ਹੈ। ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਇਲਜ਼ਾਮ ਲਾਇਆ ਕਿ ਰਾਜਾ ਵੜਿੰਗ ਨੇ ਜ਼ੀਰਕਪੁਰ ਵਿੱਚ 100 ਏਕੜ ਜ਼ਮੀਨ ਖਰੀਦੀ ਹੈ, ਜਿਸ ਵਿੱਚੋਂ 60 ਏਕੜ ਜ਼ਮੀਨ ਜਾਅਲੀ ਦਸਤਖਤਾਂ ਅਤੇ ਅੰਗੂਠੇ ਲਾ ਕੇ ਮਾਸੂਮ ਲੋਕਾਂ ਤੋਂ ਨਜਾਇਜ਼ ਢੰਗ ਨਾਲ ਖੋਹੀ ਗਈ ਹੈ। ਉਨ੍ਹਾਂ ਵੜਿੰਗ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਅਦਾਲਤ ਵਿੱਚ ਇਸ ਦਾ ਜਵਾਬ ਦੇਣ ਅਤੇ ਜੇਲ੍ਹ ਜਾਣ ਲਈ ਤਿਆਰ ਰਹਿਣ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਰਾਜਸਥਾਨ ਦੇ ਸਾਬਕਾ ਪੰਜਾਬ ਕਾਂਗਰਸ ਇੰਚਾਰਜ ਨਾਲ ਮਿਲ ਕੇ 2400 ਕਰੋੜ ਰੁਪਏ ਦਾ ਘੁਟਾਲਾ ਕੀਤਾ ਗਿਆ ਹੈ।

ਨਵਜੋਤ ਕੌਰ ਸਿੱਧੂ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ’ਤੇ ਨੌਜਵਾਨਾਂ ਤੋਂ ਪੈਸੇ ਲੈਣ ਦਾ ਵੀ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਨਾਲ ਜੁੜਨ ਵਾਲੇ ਨੌਜਵਾਨਾਂ ਤੋਂ 75 ਰੁਪਏ ਫੀਸ ਵਜੋਂ ਲਏ ਜਾ ਰਹੇ ਹਨ ਅਤੇ ਇਸ ਤਰ੍ਹਾਂ ਕਰੋੜਾਂ ਰੁਪਏ ਇਕੱਠੇ ਕੀਤੇ ਜਾ ਰਹੇ ਹਨ, ਜਦਕਿ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਉਣ ਲਈ ਕੁਝ ਨਹੀਂ ਕੀਤਾ ਜਾ ਰਿਹਾ। ਦੂਜੇ ਪਾਸੇ, ਰਾਜਾ ਵੜਿੰਗ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਉਸ ਬਾਰੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ ਜਿਸ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਜ਼ਿਕਰਯੋਗ ਹੈ ਕਿ ਨਵਜੋਤ ਕੌਰ ਨੂੰ ਪਿਛਲੇ ਸਾਲ ਦਸੰਬਰ ਵਿੱਚ ਪਾਰਟੀ ਵਿੱਚੋਂ ਮੁਅੱਤਲ ਕੀਤਾ ਗਿਆ ਸੀ ਅਤੇ ਫਰਵਰੀ ਵਿੱਚ ਉਨ੍ਹਾਂ ਨੂੰ ਕਾਂਗਰਸ ਵਿੱਚੋਂ ਬਾਹਰ ਕੱਢ ਦਿੱਤਾ ਗਿਆ।