latest news Punjab

Sajjan Kumar dies: ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦਾ ਦੇਹਾਂਤ

Sajjan Kumar dies: ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦਾ ਦੇਹਾਂਤ
  • PublishedAugust 20, 2026

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ ਹੈ। ਸਫ਼ਦਰਜੰਗ ਹਸਪਤਾਲ ਦੇ ਸੂਤਰਾਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ, ਹਸਪਤਾਲ ਵੱਲੋਂ ਅਜੇ ਤੱਕ ਉਨ੍ਹਾਂ ਦੀ ਮੌਤ ਦੇ ਕਾਰਨਾਂ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਦਿੱਲੀ ਹਾਈ ਕੋਰਟ ਨੇ 17 ਦਸੰਬਰ 2018 ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਪੰਜ ਸਿੱਖਾਂ ਦੇ ਕਤਲ ਅਤੇ ਇੱਕ ਗੁਰਦੁਆਰੇ ਨੂੰ ਸਾੜਨ ਦੇ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਤੋਂ ਪਹਿਲਾਂ ਉਹ ਤਿਹਾੜ ਜੇਲ੍ਹ ਵਿੱਚ ਬੰਦ ਸਨ। ਇਸ ਤੋਂ ਇਲਾਵਾ, ਫਰਵਰੀ 2025 ਵਿੱਚ ਦਿੱਲੀ ਦੀ ਇੱਕ ਹੋਰ ਅਦਾਲਤ ਨੇ ਵੀ ਦੰਗਿਆਂ ਦੌਰਾਨ ਦੋ ਸਿੱਖ ਵਿਅਕਤੀਆਂ ਦੇ ਕਤਲ ਨਾਲ ਜੁੜੇ ਇੱਕ ਵੱਖਰੇ ਮਾਮਲੇ ਵਿੱਚ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

ਸੱਜਣ ਕੁਮਾਰ ਤਿੰਨ ਵਾਰ ਲੋਕ ਸਭਾ ਮੈਂਬਰ ਰਹੇ ਸਨ ਅਤੇ ਉਨ੍ਹਾਂ ਨੇ ਆਊਟਰ ਦਿੱਲੀ ਹਸਲਕੀ ਦੀ ਨੁਮਾਇੰਦਗੀ ਕੀਤੀ ਸੀ। ਉਹ ਕਾਂਗਰਸ ਪਾਰਟੀ ਦੇ ਇੱਕ ਪ੍ਰਮੁੱਖ ਆਗੂ ਵਜੋਂ ਜਾਣੇ ਜਾਂਦੇ ਸਨ, ਪਰ 2018 ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਉਨ੍ਹਾਂ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ।