latest news Punjab

Sanjeev Arora PMLA Case: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਇੱਕ ਜੂਨ ਤੱਕ ਨਿਆਂਇਕ ਹਿਰਾਸਤ ’ਚ ਭੇਜਿਆ

Sanjeev Arora PMLA Case: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਇੱਕ ਜੂਨ ਤੱਕ ਨਿਆਂਇਕ ਹਿਰਾਸਤ ’ਚ ਭੇਜਿਆ
  • PublishedMay 18, 2026

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਅੱਜ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅੱਜ ਕੈਬਨਿਟ ਮੰਤਰੀ ਅਰੋੜਾ ਨੂੰ ਗੁਰੂਗ੍ਰਾਮ ਦੀ ਇੱਕ ਅਦਾਲਤ ’ਚ ਪੇਸ਼ ਕੀਤਾ ਗਿਆ। ਅੱਜ ਮਾਮਲੇ ਦੀ ਸੁਣਵਾਈ ਮਗਰੋਂ ਅਦਾਲਤ ਨੇ ਪਹਿਲੀ ਜੂਨ ਤੱਕ ਸੰਜੀਵ ਅਰੋੜਾ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਕਰੀਬ ਨੌ ਦਿਨ ਅਰੋੜਾ ਈ ਡੀ ਦੀ ਹਿਰਾਸਤ ’ਚ ਰਹੇ ਅਤੇ ਇਸੇ ਦੌਰਾਨ ਈ ਡੀ ਨੇ ਜਾਂਚ ’ਚ ਸਹਿਯੋਗ ਨਾ ਕਰਨ ਦੇ ਇਲਜ਼ਾਮ ਵੀ ਸੰਜੀਵ ਅਰੋੜਾ ’ਤੇ ਲਗਾਏ ।

ਈ.ਡੀ ਵੱਲੋਂ ਮਨੀ ਲਾਂਡਰਿੰਗ ਦੇ ਮਾਮਲੇ ’ਚ 9 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਮਗਰੋਂ ਅਦਾਲਤ ਨੇ ਪਹਿਲਾਂ 7 ਦਿਨਾਂ ਦਾ ਰਿਮਾਂਡ ਦਿੱਤਾ ਗਿਆ ਅਤੇ ਮੁੜ ਦੋ ਦਿਨ ਦਾ ਰਿਮਾਂਡ ’ਚ ਵਾਧਾ ਵੀ ਕੀਤਾ ਗਿਆ ਸੀ। ਸੰਜੀਵ ਅਰੋੜਾ ਵੱਲੋਂ ਗ੍ਰਿਫ਼ਤਾਰੀ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੱਕ ਵੀ ਪਹੁੰਚ ਕੀਤੀ ਗਈ ਸੀ। ਆਮ ਆਦਮੀ ਪਾਰਟੀ ਤਰਫ਼ੋਂ ਕੈਬਨਿਟ ਮੰਤਰੀ ਅਰੋੜਾ ਦੀ ਗ੍ਰਿਫ਼ਤਾਰੀ ਖ਼ਿਲਾਫ਼ ਇੱਕ ਦਿਨ ਪੰਜਾਬ ਭਰ ’ਚ ਮੁਜ਼ਾਹਰੇ ਕੀਤੇ ਗਏ ਸਨ।

ਕੈਬਨਿਟ ਮੰਤਰੀ ਅਰੋੜਾ ਦੀ ਕੰਪਨੀ ਨੂੰ ਪਾਵਰਕੌਮ ਵੱਲੋਂ ਬੈਂਕ ਗਰੰਟੀ ਦੇ ਮਾਮਲੇ ’ਚ ਦਿੱਤੀ ਢਿੱਲ ਦੀ ਘੋਖ ਵੀ ਈ.ਡੀ ਕਰ ਰਹੀ ਹੈ ਅਤੇ ਇਸ ਸਬੰਧ ’ਚ ਪਾਵਰਕੌਮ ਦੇ ਚੇਅਰਮੈਨ ਬਸੰਤ ਗਰਗ ਅਤੇ ਡਾਇਰੈਕਟਰ ਹਰਸ਼ਰਨ ਕੌਰ ਤ੍ਰੇਹਨ ਨੂੰ 20 ਮਈ ਲਈ ਈਡੀ ਨੇ ਤਲਬ ਕੀਤਾ ਹੈ