Sidhu Moosewala ਦੇ ਮਾਪਿਆਂ ਵੱਲੋਂ ਦਿੱਤੀ ਧੋਖਾਧੜੀ ਦੀ ਸ਼ਿਕਾਇਤ ’ਤੇ FIR ਦਰਜ
ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਸਥਿਤ ਐੱਸ ਐੱਸ ਪੀ ਦਫ਼ਤਰ ਦੇ ਬਾਹਰ ਧਰਨਾ ਦੇਣ ਤੋਂ ਪੰਜ ਦਿਨਾਂ ਬਾਅਦ ਅੱਜ ਮਾਨਸਾ ਸਦਰ ਪੁਲੀਸ ਨੇ ਦੋ ਵਿਅਕਤੀਆਂ ਅਤੇ ਇੱਕ ਡਿਜੀਟਲ ਮਨੋਰੰਜਨ ਕੰਪਨੀ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਦੋ ਕੰਪਨੀਆਂ ਨਾਲ ਜੁੜੀ ਕਥਿਤ ਵਿੱਤੀ ਧੋਖਾਧੜੀ ਬਾਰੇ ਕਰੀਬ ਛੇ ਮਹੀਨੇ ਪਹਿਲਾਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਸਬੰਧ ਵਿੱਚ ਐੱਫ ਆਈ ਆਰ ਦਰਜ ਕਰਨ ਦੀ ਮੰਗ ਕੀਤੀ ਸੀ ਅਤੇ ਐੱਸ ਐੱਸ ਪੀ ਦਫਤਰ ਵਿੱਚ ਫਰਸ਼ ’ਤੇ ਬੈਠ ਕੇ ਰੋਸ ਜਾਇਆ ਸੀ। ਮੂਸੇਵਾਲਾ ਦੀ ਮਾਤਾ ਚਰਨ ਕੌਰ ਵੱਲੋਂ ਦਰਜ ਕਰਵਾਈ ਸ਼ਿਕਾਇਤ ‘ਤੇ ਗੁਰਪ੍ਰੀਤ ਸਿੰਘ,ਸ਼ਬੀਰ ਮੋਮਿਨ ਅਤੇ ਵਨ ਡਿਜੀਟਲ ਨੈੱਟਵਰਕ ਪ੍ਰਾਈਵੇਟ ਲਿਮਟਿਡ ਵਿਰੁੱਧ ਬੀ ਐੱਨ ਐਸ ਦੀਆਂ ਧਾਰਾਵਾਂ 316 (2),336(2),336(3),338,340(2),344,66,318(4) ਅਤੇ 61(2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।