India latest news

Sonam Wangchuk ਵੱਲੋਂ ਸਰਕਾਰ ਦੇ ਭਰੋਸੇ ਮਗਰੋਂ ਭੁੱਖ ਹੜਤਾਲ ਖ਼ਤਮ; CJP ਦਾ ਪ੍ਰਦਰਸ਼ਨ ਜਾਰੀ ਰਹੇਗਾ

Sonam Wangchuk ਵੱਲੋਂ ਸਰਕਾਰ ਦੇ ਭਰੋਸੇ ਮਗਰੋਂ ਭੁੱਖ ਹੜਤਾਲ ਖ਼ਤਮ; CJP ਦਾ ਪ੍ਰਦਰਸ਼ਨ ਜਾਰੀ ਰਹੇਗਾ
  • PublishedJuly 24, 2026

ਕਾਰਕੁਨ ਸੋਨਮ ਵਾਂਗਚੁਕ ਨੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਆਪਣੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਉਨ੍ਹਾਂ ਨੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਖੇ ਵੀਰਵਾਰ ਅੱਧੀ ਰਾਤ ਦੇ ਕਰੀਬ ਕੇਂਦਰੀ ਮੰਤਰੀਆਂ ਜੇਪੀ ਨੱਡਾ ਅਤੇ ਜਿਤੇਂਦਰ ਸਿੰਘ ਨਾਲ ਮੁਲਾਕਾਤ ਕਰਨ ਅਤੇ ਸਰਕਾਰ ਦੇ ਭਰੋਸੇ ਪ੍ਰਗਟਾਉਣ ਤੋਂ ਬਾਅਦ ਆਪਣਾ ਵਰਤ ਖਤਮ ਕਰਨ ਦਾ ਐਲਾਨ ਕੀਤਾ।

ਵਾਂਗਚੁਕ ਨੇ ਐਕਸ ‘ਤੇ ਇਕ ਪੋਸਟ ਵਿਚ ਕਿਹਾ, “ਹੁਣੇ ਹੀ ਕੇਂਦਰੀ ਮੰਤਰੀਆਂ ਜੇਪੀ ਨੱਡਾ, ਡਾ. ਜਿਤੇਂਦਰ ਸਿੰਘ ਅਤੇ ਲੇਹ ਲੱਦਾਖ ਦੀ ਐਪਕਸ ਬਾਡੀ ਦੇ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿਚ, ਮੈਂ ਆਖ਼ਰਕਾਰ 26 ਦਿਨਾਂ ਬਾਅਦ ਆਪਣਾ ਵਰਤ ਤੋੜ ਦਿੱਤਾ ਹੈ।”

ਪ੍ਰਧਾਨ ਮੰਤਰੀ ਨੇ ਅੱਗੇ ਕਿਹਾ, “ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਸੋਨਮ ਜੀ ਤੰਦਰੁਸਤ ਰਹਿਣ।” ਹਸਪਤਾਲ ਵਿੱਚ ਉਨ੍ਹਾਂ ਦੀ ਪਤਨੀ ਗੀਤਾਂਜਲੀ ਅੰਗਮੋ ਅਤੇ ਹੋਰਾਂ ਦੀ ਮੌਜੂਦਗੀ ਵਿੱਚ ਵਾਂਗਚੁਕ ਨੂੰ ਸਰਕਾਰ ਦਾ ਭਰੋਸਾ ਪੜ੍ਹਦਿਆਂ ਨੱਡਾ ਨੇ ਕਿਹਾ, “ਸਰਕਾਰ ਦਿੱਲੀ ਦੇ ਜੰਤਰ-ਮੰਤਰ ਵਿਖੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਵਾਲਿਆਂ ਅਤੇ 20 ਜੁਲਾਈ, 2026 ਨੂੰ ਸੰਸਦ ਵੱਲ ਮਾਰਚ ਵਿੱਚ ਹਿੱਸਾ ਲੈਣ ਵਾਲਿਆਂ ਵਿਰੁੱਧ ਕੇਸ ਨਾ ਦਰਜ ਕਰਨ ਬਾਰੇ ਸਕਾਰਾਤਮਕ ਹੈ।”

ਕੇਂਦਰੀ ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਪੇਪਰ ਲੀਕ ਅਤੇ ਪ੍ਰੀਖਿਆਵਾਂ ਲਈ ਸਿੱਖਿਆ ਸੁਧਾਰਾਂ ਬਾਰੇ ਸੰਸਦ ਵਿੱਚ ਚਰਚਾ ਦਾ ਪਹਿਲਾਂ ਹੀ ਭਰੋਸਾ ਦੇ ਚੁੱਕੀ ਹੈ।

ਨੱਡਾ ਨੇ ਅੱਗੇ ਕਿਹਾ, “ਇਸ ਤੋਂ ਇਲਾਵਾ, ਸਰਕਾਰ ਹਾਲ ਹੀ ਵਿੱਚ ਹੋਏ NEET ਪੇਪਰ ਲੀਕ ਦੇ ਖੁਦਕੁਸ਼ੀ ਪੀੜਤਾਂ ਲਈ ਢੁਕਵੇਂ ਮੁਆਵਜ਼ੇ ਬਾਰੇ ਵੀ ਸਕਾਰਾਤਮਕ ਤੌਰ ‘ਤੇ ਵਿਚਾਰ ਕਰ ਰਹੀ ਹੈ।”

ਸੀ.ਜੇ.ਪੀ. ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ “ਰਾਹਤ ਮਹਿਸੂਸ ਕਰ ਰਹੀ ਹੈ ਅਤੇ ਸ਼ੁਕਰਗੁਜ਼ਾਰ ਹੈ” ਕਿ ਕਾਰਕੁਨ ਸੋਨਮ ਵਾਂਗਚੁਕ ਨੇ ਆਪਣੀ 26 ਦਿਨਾਂ ਦੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ, ਪਰ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜੰਤਰ-ਮੰਤਰ ਵਿਖੇ ਉਨ੍ਹਾਂ ਦਾ ਸ਼ਾਂਤਮਈ ਪ੍ਰਦਰਸ਼ਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਸਤੀਫਾ ਨਹੀਂ ਦੇ ਦਿੰਦੇ।

ਐਕਸ ‘ਤੇ ਇੱਕ ਪੋਸਟ ਵਿੱਚ, ਸੀ.ਜੇ.ਪੀ. ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਵਾਂਗਚੁਕ ਦੇ “ਵੱਡੇ ਹੌਸਲੇ ਅਤੇ ਕੁਰਬਾਨੀ” ਲਈ ਉਨ੍ਹਾਂ ਦਾ ਧੰਨਵਾਦ ਕੀਤਾ