South Africa shooting: ਦੱਖਣੀ ਅਫਰੀਕਾ ‘ਚ ਹਮਲਾਵਰਾਂ ਨੇ ਬਸਤੀ ‘ਚ ਕੀਤੀ ਅੰਨ੍ਹੇਵਾਹ ਗੋਲੀਬਾਰੀ, 12 ਲੋਕਾਂ ਦੀ ਮੌਤ
ਦੱਖਣੀ ਅਫ਼ਰੀਕਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਜੋਹਾਨਸਬਰਗ ਵਿੱਚ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਵਿੱਚ 12 ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ ਨੌਂ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਬੁੱਧਵਾਰ ਇਸ ਸਬੰਧੀ ਜਾਣਕਾਰੀ ਦਿੱਤੀ।
ਪੁਲਿਸ ਦਾ ਮੰਨਣਾ ਹੈ ਕਿ ਮੰਗਲਵਾਰ ਦੇਰ ਰਾਤ ਜੋਹਾਨਸਬਰਗ ਦੇ ਕਲੀਵਲੈਂਡ ਇਲਾਕੇ ਦੀ ਇਕ ਬਸਤੀ ਵਿੱਚ 10 ਤੋਂ ਵੱਧ ਸ਼ੱਕੀ ਇੱਕ ਮਿੰਨੀ ਬੱਸ ਤੋਂ ਉਤਰੇ ਅਤੇ ਉਨ੍ਹਾਂ ਨੇ ਲੋਕਾਂ ‘ਤੇ ਗੋਲੀਆਂ ਚਲਾਈਆਂ। ਪੁਲਿਸ ਦਾ ਕਹਿਣਾ ਹੈ ਕਿ ਗੋਲੀਬਾਰੀ ਵਿੱਚ ਨੌਂ ਪੁਰਸ਼ ਅਤੇ ਤਿੰਨ ਔਰਤਾਂ ਦੀ ਮੌਤ ਹੋ ਗਈ। ਪੁਲਸ ਮੁਤਾਬਕ ਗਿਆਰਾਂ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 12ਵੇਂ ਵਿਅਕਤੀ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ।