Delhi India latest news

ਸੁਪਰੀਮ ਕੋਰਟ ਵੱਲੋਂ ਦਿੱਲੀ-ਐੱਨਸੀਆਰ ਵਿਚ Green crackers ਵੇਚਣ ਤੇ ਚਲਾਉਣ ਦੀ ਖੁੱਲ੍ਹ

ਸੁਪਰੀਮ ਕੋਰਟ ਵੱਲੋਂ ਦਿੱਲੀ-ਐੱਨਸੀਆਰ ਵਿਚ Green crackers ਵੇਚਣ ਤੇ ਚਲਾਉਣ ਦੀ ਖੁੱਲ੍ਹ
  • PublishedOctober 15, 2025

ਸੁਪਰੀਮ ਕੋਰਟ ਨੇ ਦੀਵਾਲੀ ਮੌਕੇ ਦਿੱਲੀ ਐੱਨਸੀਆਰ ਵਿਚ ਗ੍ਰੀਨ ਪਟਾਕੇ ਵੇਚਣ ਤੇ ਚਲਾਉਣ ਦੀ ਖੁੱਲ੍ਹ ਦੇ ਦਿੱਤੀ ਹੈ। ਚੀਫ਼ ਜਸਟਿਸ ਬੀਆਰ ਗਵਈ ਤੇ ਜਸਟਿਸ ਕੇ.ਵਿਨੋਦ ਚੰਦਰਨ ਦੇ ਬੈਂਚ ਨੇ ਗ੍ਰੀਨ ਪਟਾਕਿਆਂ ’ਤੇ ਲੱਗੀ ਪਾਬੰਦੀ ਵਿਚ ਛੋਟ ਦਿੰਦਿਆਂ ਕੇਂਦਰ ਸਰਕਾਰ ਤੇ ਦਿੱਲੀ ਸਰਕਾਰ ਦੀ ਸਾਂਝੀ ਅਪੀਲ ਨੂੰ ਮਨਜ਼ੂਰੀ ਦੇ ਦਿੱਤੀ।

 

ਬੈਂਚ ਨੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡਾਂ ਤੇ ਐੱਨਸੀਆਰ ਦੇ ਰਾਜ ਪ੍ਰਦੂਸ਼ਣ ਕੰਟਰੋਲ ਬੋਰਡਾਂ ਨੂੰ ਦੀਵਾਲੀ ਦੌਰਾਨ ਪ੍ਰਦੂਸ਼ਣ ਦੇ ਪੱਧਰ ’ਤੇ ਨਿਗਰਾਨੀ ਰੱਖਣ ਤੇ ਇਸ ਸਬੰਧੀ ਰਿਪੋਰਟ ਦਾਇਰ ਕਰਨ ਦੀ ਹਦਾਇਤ ਕੀਤੀ ਹੈ। ਬੈਂਚ ਨੈ ਕਿਹਾ, ‘‘ਆਰਜ਼ੀ ਉਪਰਾਲੇ ਵਜੋਂ ਅਸੀਂ 18 ਤੋਂ 21 ਅਕਤੂਬਰ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੰਦੇ ਹਾਂ।’’

ਸੀਜੇਆਈ ਨੇ ਹੁਕਮਾਂ ਦੇ ਕਾਰਜ਼ਸੀਲ ਹਿੱਸੇ ਨੂੰ ਪੜ੍ਹਦਿਆਂ ਕਿਹਾ, ‘‘ਦਿੱਲੀ ਐੱਨਸੀਆਰ ਵਿਚ ਪਟਾਕਿਆਂ ਦੀ ਤਸਕਰੀ ਕੀਤੀ ਜਾ ਰਹੀ ਹੈ, ਤੇ ਇਹ ਪਟਾਕੇ ਗ੍ਰੀਨ ਪਟਾਕਿਆਂ ਨਾਲੋਂ ਵੱਧ ਨੁਕਸਾਨ ਕਰਦੇ ਹਨ।’’ ਸੀਜੇਆਈ ਨੇ ਕਿਹਾ, ‘‘ਸਾਨੂੰ ਚੌਗਿਰਦੇ ਨਾਲ ਸਮਝੌਤਾ ਕੀਤੇ ਬਗੈਰ ਸੰਤੁਲਤ ਪਹੁੰਚ ਅਪਣਾਉਣੀ ਹੋਵੇਗੀ।’’