latest news Punjab

DIG ਭੁੱਲਰ ਵੱਧ ਸਕਦੀਆਂ ਨੇ ਮੁਸ਼ਕਿਲਾਂ, ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਕੀਤਾ ਜਾ ਸਕਦਾ ਹੈ ਦਰਜ

DIG ਭੁੱਲਰ ਵੱਧ ਸਕਦੀਆਂ ਨੇ ਮੁਸ਼ਕਿਲਾਂ, ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਕੀਤਾ ਜਾ ਸਕਦਾ ਹੈ ਦਰਜ
  • PublishedOctober 25, 2025

ਰਿਸ਼ਵਤਖੋਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਪੰਜਾਬ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੁਆਲੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਸੀਬੀਆਈ ਉਨ੍ਹਾਂ ਨੂੰ ਕਿਸੇ ਵੀ ਸਮੇਂ ਰਿਮਾਂਡ ਉਤੇ ਲੈ ਸਕਦੀ ਹੈ। ਇਹ ਵੀ ਜਾਣਕਾਰੀ ਹੈ ਕਿ ਹੁਣ ਉਨ੍ਹਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਹ ਗੱਲ ਸੀਬੀਆਈ ਵੱਲੋਂ ਵੀਰਵਾਰ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਸੈਕਟਰ 40 ਸਥਿਤ ਘਰ ਰੇਡ ਕਰਨ ਅਤੇ ਜਾਂਚ ਕਰਨ ਤੋਂ ਸਪੱਸ਼ਟ ਹੁੰਦੀ ਜਾਪ ਹੈ।

ਸੀਬੀਆਈ ਨੇ ਉਸ ਦੇ ਘਰ ਦੀ ਹਰ ਚੀਜ਼ ਦੀ ਵੀਡੀਓਗ੍ਰਾਫੀ ਕੀਤੀ। ਹਰੇਕ ਚੀਜ਼ ਦੀ ਸੂਚੀ ਤਿਆਰ ਕੀਤੀ ਜਾਵੇਗੀ ਅਤੇ ਇਸ ਦੀ ਕੀਮਤ ਦਾ ਹਿਸਾਬ ਲਗਾਇਆ ਜਾਵੇਗਾ। ਇਸ ਵਿੱਚ ਏਅਰ ਕੰਡੀਸ਼ਨਰ ਤੋਂ ਲੈ ਕੇ ਫੁੱਲਾਂ ਦੇ ਗਮਲਿਆਂ ਅਤੇ ਲਾਈਟ ਬਲਬਾਂ ਤੱਕ ਸਭ ਕੁਝ ਸ਼ਾਮਲ ਹੈ। ਇਹ ਛਾਪਾ ਲਗਭਗ ਨੌਂ ਘੰਟੇ ਚੱਲਿਆ।

ਸੀਬੀਆਈ ਨੇ ਪਰਿਵਾਰ ਦੇ ਮੈਂਬਰਾਂ ਤੋਂ ਪੁੱਛੇ ਗਏ ਸਵਾਲਾਂ ਨੂੰ ਲੈਪਟਾਪ ਵਿਚ ਟਾਇਪ ਕੀਤਾ ਅਤੇ ਉਨ੍ਹਾਂ ਦੀ ਵੀਡੀਓਗ੍ਰਾਫੀ ਕੀਤੀ। ਪਰਿਵਾਰਕ ਮੈਂਬਰਾਂ ਤੋਂ ਉਨ੍ਹਾਂ ਦੇ ਬਿਆਨਾਂ ‘ਤੇ ਦਸਤਖਤ ਵੀ ਕਰਵਾਏ ਗਏ। ਦੱਸਿਆ ਜਾ ਰਿਹਾ ਹੈ ਕਿ ਪੁੱਛਗਿੱਛ ਲਗਭਗ ਦੋ ਘੰਟੇ ਜਾਰੀ ਰਹੀ। ਸ਼ੁੱਕਰਵਾਰ ਦੁਪਹਿਰ ਨੂੰ ਸੀਬੀਆਈ ਦੀ ਟੀਮ ਭੁੱਲਰ ਦੇ ਫਾਰਮ ਹਾਊਸ ਦੀ ਤਲਾਸ਼ੀ ਲੈਣ ਲਈ ਪਹੁੰਚੀ।