Sports

T20 World Cup squad: ਸੂਰਿਆ ਕੁਮਾਰ ਯਾਦਵ ਹੋਣਗੇ ਕਪਤਾਨ, ਸ਼ੁਭਮਨ ਗਿੱਲ ਬਾਹਰ

T20 World Cup squad: ਸੂਰਿਆ ਕੁਮਾਰ ਯਾਦਵ ਹੋਣਗੇ ਕਪਤਾਨ, ਸ਼ੁਭਮਨ ਗਿੱਲ ਬਾਹਰ
  • PublishedDecember 20, 2025

ਭਾਰਤੀ ਕ੍ਰਿਕਟ ਟੀਮ ਦੇ ਚੋਣਕਾਰਾਂ ਨੇ ਸ਼ਨਿਚਰਵਾਰ ਨੂੰ T20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾ ਕਰਦਿਆਂ ਸ਼ੁਭਮਨ ਗਿੱਲ ਨੂੰ ਬਾਹਰ ਰੱਖਿਆ ਹੈ ਅਤੇ ਰਿੰਕੂ ਸਿੰਘ ਦੇ ਨਾਲ ਵਿਕਟਕੀਪਰ-ਬੱਲੇਬਾਜ਼ ਈਸ਼ਾਨ ਕਿਸ਼ਨ ਦੀ ਟੀਮ ਵਿੱਚ ਵਾਪਸੀ ਹੋਈ ਹੈ।

ਆਲ-ਰਾਊਂਡਰ ਅਕਸ਼ਰ ਪਟੇਲ ਨੂੰ ਟੀਮ ਦਾ ਨਵਾਂ ਉਪ-ਕਪਤਾਨ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼ਾਨਦਾਰ ਫਾਰਮ ਵਿੱਚ ਚੱਲ ਰਹੇ ਈਸ਼ਾਨ ਕਿਸ਼ਨ ਦੀ ਟੀਮ ਵਿੱਚ ਵਾਪਸੀ ਹੋਈ ਹੈ, ਜਿਨ੍ਹਾਂ ਨੂੰ ਜਿਤੇਸ਼ ਸ਼ਰਮਾ ਦੀ ਜਗ੍ਹਾ ਸੰਜੂ ਸੈਮਸਨ ਤੋਂ ਬਾਅਦ ਦੂਜੇ ਵਿਕਟਕੀਪਰ ਵਜੋਂ ਚੁਣਿਆ ਗਿਆ ਹੈ।

ਚੋਣ ਕਮੇਟੀ ਦੇ ਚੇਅਰਮੈਨ ਅਜੀਤ ਅਗਰਕਰ ਨੇ ਸਪੱਸ਼ਟ ਕੀਤਾ ਕਿ ਸ਼ੁਭਮਨ ਗਿੱਲ ਨੂੰ ਦੌੜਾਂ ਦੀ ਕਮੀ ਕਾਰਨ ਟੀਮ ਵਿੱਚ ਜਗ੍ਹਾ ਨਹੀਂ ਮਿਲੀ। ਉਨ੍ਹਾਂ ਪ੍ਰੈਸ ਕਾਨਫਰੰਸ ਦੌਰਾਨ ਕਿਹਾ, ‘‘ਗਿੱਲ ਪਿਛਲੇ ਕੁਝ ਸਮੇਂ ਤੋਂ ਦੌੜਾਂ ਨਹੀਂ ਬਣਾ ਪਾ ਰਹੇ ਸਨ। ਕਿਉਂਕਿ ਉਨ੍ਹਾਂ ਦੀ ਚੋਣ ਨਹੀਂ ਹੋਈ, ਇਸ ਲਈ ਸਾਨੂੰ ਇੱਕ ਉਪ-ਕਪਤਾਨ ਦੀ ਲੋੜ ਸੀ।’’

ਏਸ਼ੀਆ ਕੱਪ ਜੇਤੂ ਟੀਮ ਦਾ ਹਿੱਸਾ ਰਹੇ ਰਿੰਕੂ ਸਿੰਘ ਦੀ ਵੀ ਟੀਮ ਵਿੱਚ ਵਾਪਸੀ ਹੋਈ ਹੈ, ਜਿਨ੍ਹਾਂ ਨੂੰ ਫਿਨਿਸ਼ਰ ਵਜੋਂ ਸ਼ਾਮਲ ਕੀਤਾ ਗਿਆ ਹੈ। ਈਸ਼ਾਨ ਕਿਸ਼ਨ ਵਿਕਟਕੀਪਰ ਦੇ ਨਾਲ-ਨਾਲ ਰਿਜ਼ਰਵ ਓਪਨਰ ਦੀ ਭੂਮਿਕਾ ਵੀ ਨਿਭਾਉਣਗੇ।

ਭਾਰਤੀ ਟੀਮ: ਸੂਰਿਆਕੁਮਾਰ ਯਾਦਵ (ਕਪਤਾਨ), ਅਭਿਸ਼ੇਕ ਸ਼ਰਮਾ, ਤਿਲਕ ਵਰਮਾ, ਹਾਰਦਿਕ ਪਾਂਡਿਆ, ਸ਼ਿਵਮ ਦੂਬੇ, ਅਕਸ਼ਰ ਪਟੇਲ (ਉਪ-ਕਪਤਾਨ), ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਅਰਸ਼ਦੀਪ ਸਿੰਘ, ਹਰਸ਼ਿਤ ਰਾਣਾ, ਸੰਜੂ ਸੈਮਸਨ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਵਰੁਣ ਚੱਕਰਵਰਤੀ, ਈਸ਼ਾਨ ਕਿਸ਼ਨ (ਵਿਕਟਕੀਪਰ), ਰਿੰਕੂ ਸਿੰਘ।