India latest news

West Bengal ਦੇ 15 ਪੋਲਿੰਗ ਸਟੇਸ਼ਨਾਂ ‘ਤੇ ਸ਼ਨਿੱਚਰਵਾਰ ਨੂੰ ਦੁਬਾਰਾ ਹੋਵੇਗੀ ਵੋਟਿੰਗ ; ਚੋਣ ਕਮਿਸ਼ਨ ਨੇ ਦਿੱਤੇ ਹੁਕਮ

West Bengal ਦੇ 15 ਪੋਲਿੰਗ ਸਟੇਸ਼ਨਾਂ ‘ਤੇ ਸ਼ਨਿੱਚਰਵਾਰ ਨੂੰ ਦੁਬਾਰਾ ਹੋਵੇਗੀ ਵੋਟਿੰਗ ; ਚੋਣ ਕਮਿਸ਼ਨ ਨੇ ਦਿੱਤੇ ਹੁਕਮ
  • PublishedMay 1, 2026

ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਪੱਛਮੀ ਬੰਗਾਲ ਦੇ 15 ਪੋਲਿੰਗ ਸਟੇਸ਼ਨਾਂ ‘ਤੇ 2 ਮਈ ਨੂੰ ਦੁਬਾਰਾ ਵੋਟਾਂ ਪਾਉਣ ਦੇ ਹੁਕਮ ਦਿੱਤੇ ਹਨ। ਇਨ੍ਹਾਂ ਥਾਵਾਂ ‘ਤੇ ਪਹਿਲਾਂ 29 ਅਪ੍ਰੈਲ ਨੂੰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਦੌਰਾਨ ਵੋਟਿੰਗ ਹੋਈ ਸੀ।

ਬੰਗਾਲ ਦੇ ਮੁੱਖ ਚੋਣ ਅਧਿਕਾਰੀ ਨੂੰ ਲਿਖੇ ਇੱਕ ਪੱਤਰ ਵਿੱਚ, ਚੋਣ ਕਮਿਸ਼ਨ ਨੇ ਕਿਹਾ ਕਿ ਸੂਬੇ ਦੀ ਚੋਣ ਮਸ਼ੀਨਰੀ ਤੋਂ ਪ੍ਰਾਪਤ ਜਾਣਕਾਰੀ ਦੇ ਆਧਾਰ ‘ਤੇ ਦੁਬਾਰਾ ਵੋਟਾਂ ਪਾਉਣ ਦੇ ਹੁਕਮ ਦਿੱਤੇ ਗਏ ਹਨ ਅਤੇ ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ।

ਇਨ੍ਹਾਂ ਵਿੱਚੋਂ 11 ਪੋਲਿੰਗ ਸਟੇਸ਼ਨ ਮਗਰਹਾਟ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਹਨ, ਜਦਕਿ ਚਾਰ ਡਾਇਮੰਡ ਹਾਰਬਰ ਵਿੱਚ ਹਨ।

ਪੱਛਮੀ ਬੰਗਾਲ, ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਕਿਸੇ ਥਾਂ ‘ਤੇ ਦੁਬਾਰਾ ਵੋਟਾਂ ਪਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਹਾਲਾਂਕਿ 23 ਅਪਰੈਲ ਨੂੰ ਹੋਏ ਪੱਛਮੀ ਬੰਗਾਲ ਚੋਣਾਂ ਦੇ ਪਹਿਲੇ ਪੜਾਅ ਵਿੱਚ ਦੁਬਾਰਾ ਵੋਟਾਂ ਪਾਉਣ ਦੀ ਕੋਈ ਸਿਫਾਰਸ਼ ਨਹੀਂ ਕੀਤੀ ਗਈ ਸੀ।