India latest news

West Bengal ਵਿੱਚ ਭਾਜਪਾ ਸਰਕਾਰ ਦਾ ਸਹੁੰ ਚੁੱਕ ਸਮਾਗਮ 9 ਮਈ ਨੂੰ

West Bengal ਵਿੱਚ ਭਾਜਪਾ ਸਰਕਾਰ ਦਾ ਸਹੁੰ ਚੁੱਕ ਸਮਾਗਮ 9 ਮਈ ਨੂੰ
  • PublishedMay 6, 2026

ਪੱਛਮੀ ਬੰਗਾਲ ਭਾਜਪਾ ਦੇ ਪ੍ਰਧਾਨ ਸਮਿਕ ਭੱਟਾਚਾਰੀਆ ਨੇ ਬੁੱਧਵਾਰ ਨੂੰ ਇੱਕ ਅਹਿਮ ਐਲਾਨ ਕਰਦਿਆਂ ਦੱਸਿਆ ਕਿ ਸੂਬੇ ਵਿੱਚ ਨਵੀਂ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦਾ ਸਹੁੰ ਚੁੱਕ ਸਮਾਗਮ 9 ਮਈ ਨੂੰ ਆਯੋਜਿਤ ਕੀਤਾ ਜਾਵੇਗਾ। ਭੱਟਾਚਾਰੀਆ ਨੇ ਕੋਲਕਾਤਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਇਤਿਹਾਸਕ ਸਹੁੰ ਚੁੱਕ ਸਮਾਗਮ ਮੱਧ ਕੋਲਕਾਤਾ ਦੇ ਮਸ਼ਹੂਰ ਬ੍ਰਿਗੇਡ ਪਰੇਡ ਗਰਾਊਂਡ ਵਿੱਚ ਸਵੇਰੇ 10 ਵਜੇ ਹੋਵੇਗਾ, ਜਿਸ ਲਈ ਪਾਰਟੀ ਵੱਲੋਂ ਵੱਡੇ ਪੱਧਰ ‘ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਦਿਨ ਪੱਛਮੀ ਬੰਗਾਲ ਦੀ ਸਿਆਸਤ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ।

ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਹੋਈਆਂ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਹੂੰਝਾ ਫੇਰੂ ਜਿੱਤ ਦਰਜ ਕਰਦਿਆਂ ਸੂਬੇ ਦੀ ਸਿਆਸੀ ਤਸਵੀਰ ਪੂਰੀ ਤਰ੍ਹਾਂ ਬਦਲ ਦਿੱਤੀ ਹੈ। ਇਸ ਜਿੱਤ ਨਾਲ ਸੂਬੇ ਵਿੱਚ ਪਿਛਲੇ 15 ਸਾਲਾਂ ਤੋਂ ਚੱਲ ਰਹੇ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਤ੍ਰਿਣਮੂਲ ਕਾਂਗਰਸ (TMC) ਦੇ ਸ਼ਾਸਨ ਦਾ ਅੰਤ ਹੋ ਗਿਆ ਹੈ।

ਇਨ੍ਹਾਂ ਚੋਣਾਂ ਦੌਰਾਨ ਪੱਛਮੀ ਬੰਗਾਲ ਵਿੱਚ ਸਿਆਸੀ ਮਾਹੌਲ ਕਾਫੀ ਭਖਿਆ ਰਿਹਾ ਸੀ ਅਤੇ ਕਈ ਥਾਵਾਂ ‘ਤੇ ਹਿੰਸਕ ਘਟਨਾਵਾਂ ਵੀ ਸਾਹਮਣੇ ਆਈਆਂ ਸਨ। ਚੋਣ ਪ੍ਰਚਾਰ ਦੌਰਾਨ ਭਾਜਪਾ ਨੇ ‘ਅਸਲ ਪਰਿਵਰਤਨ’ ਦਾ ਨਾਅਰਾ ਦਿੱਤਾ ਸੀ, ਜਿਸ ਨੂੰ ਜਨਤਾ ਵੱਲੋਂ ਵੱਡਾ ਸਮਰਥਨ ਮਿਲਿਆ। ਹੁਣ 9 ਮਈ ਨੂੰ ਹੋਣ ਵਾਲੇ ਇਸ ਸਮਾਗਮ ਵਿੱਚ ਦੇਸ਼ ਦੇ ਕਈ ਦਿੱਗਜ ਨੇਤਾਵਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।