India latest news

WhatsApp username controversy: ਭਾਰਤ ਸਰਕਾਰ ਨੇ ਜਵਾਬ ਦੇਣ ਲਈ ਤਿੰਨ ਦਿਨ ਦਾ ਹੋਰ ਸਮਾਂ ਦਿੱਤਾ

WhatsApp username controversy: ਭਾਰਤ ਸਰਕਾਰ ਨੇ ਜਵਾਬ ਦੇਣ ਲਈ ਤਿੰਨ ਦਿਨ ਦਾ ਹੋਰ ਸਮਾਂ ਦਿੱਤਾ
  • PublishedJuly 6, 2026

ਸੋਸ਼ਲ ਮੀਡੀਆ ਮੈਟਾ ਦੀ ਮਲਕੀਅਤ ਵਾਲੇ ਮੈਸੇਜਿੰਗ ਐਪ ਵਟਸਐਪ ਨੂੰ ਉਸ ਦੇ ਵਿਵਾਦਤ ‘ਯੂਜ਼ਰਨੇਮ’ ਫੀਚਰ ਨੂੰ ਲੈ ਕੇ ਆਰਜ਼ੀ ਰਾਹਤ ਮਿਲ ਗਈ ਹੈ।

ਜਾਣਕਾਰੀ ਮੁਤਾਬਕ ਸਰਕਾਰ ਨੇ ਵਟਸਐਪ ਨੂੰ ਇਸ ਨੋਟਿਸ ਦਾ ਜਵਾਬ ਦੇਣ ਲਈ ਹੋਰ ਸਮਾਂ ਦੇ ਦਿੱਤਾ ਹੈ। ਇਸ ਦੇ ਨਾਲ ਹੀ ਵਟਸਐਪ ਨੇ ਭਾਰਤ ਸਰਕਾਰ ਨੂੰ ਭਰੋਸਾ ਦਿਵਾਇਆ ਹੈ ਕਿ ਜਦੋਂ ਤੱਕ ਇਸ ਮੁੱਦੇ ‘ਤੇ ਚੱਲ ਰਹੀ ਗੱਲਬਾਤ ਮੁਕੰਮਲ ਨਹੀਂ ਹੋ ਜਾਂਦੀ, ਉਦੋਂ ਤੱਕ ਉਹ ਇਸ ਫੀਚਰ ਨੂੰ ਭਾਰਤ ਵਿੱਚ ਲਾਂਚ ਨਹੀਂ ਕਰੇਗਾ। ਮੈਸੇਜਿੰਗ ਪਲੇਟਫਾਰਮ ਨੇ ਜਵਾਬ ਦਾਖਲ ਕਰਨ ਲਈ ਕੁਝ ਹੋਰ ਸਮੇਂ ਦੀ ਮੰਗ ਕੀਤੀ ਸੀ ਜਿਸ ਤੋਂ ਬਾਅਦ ਸਰਕਾਰ ਵੱਲੋਂ ਨੋਟਿਸ ਦਾ ਜਵਾਬ ਦੇਣ ਲਈ ਤਿੰਨ ਦਿਨਾਂ ਦਾ ਹੋਰ ਸਮਾਂ ਦਿੱਤਾ ਗਿਆ ਹੈ।

ਦਰਅਸਲ, ਇਹ ਪੂਰਾ ਵਿਵਾਦ ਵਟਸਐਪ ਦੇ ਉਸ ਫੀਚਰ ਨਾਲ ਜੁੜਿਆ ਹੋਇਆ ਹੈ ਜਿਸ ਰਾਹੀਂ ਯੂਜ਼ਰਸ ਆਪਣਾ ਫੋਨ ਨੰਬਰ ਸਾਂਝਾ ਕੀਤੇ ਬਿਨਾਂ ਹੀ ਇੱਕ-ਦੂਜੇ ਨਾਲ ਗੱਲਬਾਤ ਕਰ ਸਕਣਗੇ। ਕੇਂਦਰ ਨੇ ਲੰਘੇ ਬੁੱਧਵਾਰ ਨੂੰ ਮੈਟਾ ਕੰਪਨੀ ਨੂੰ ਇੱਕ ਨੋਟਿਸ ਜਾਰੀ ਕਰਕੇ ਇਸ ਯੂਜ਼ਰਨੇਮ ਫੀਚਰ ‘ਤੇ ਸਵਾਲ ਚੁੱਕੇ ਸਨ। ਸਰਕਾਰ ਨੇ ਚਿੰਤਾ ਪ੍ਰਗਟਾਈ ਸੀ ਕਿ ਇਸ ਫੀਚਰ ਦੇ ਆਉਣ ਨਾਲ ਔਨਲਾਈਨ ਧੋਖਾਧੜੀ, ਫਿਸ਼ਿੰਗ, ਡਿਜੀਟਲ ਅਰੈਸਟ ਵਰਗੇ ਘੁਟਾਲੇ ਅਤੇ ਕਿਸੇ ਹੋਰ ਦਾ ਰੂਪ ਧਾਰਨ ਕਰਕੇ ਕੀਤੀ ਜਾਣ ਵਾਲੀ ਠੱਗੀ (ਇੰਪਰਸੋਨੇਸ਼ਨ) ਦੇ ਮਾਮਲੇ ਬਹੁਤ ਜ਼ਿਆਦਾ ਵੱਧ ਸਕਦੇ ਹਨ।