latest news Punjab

‘ਆਪ’ ਵਫਦ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਮੁੱਦੇ ’ਤੇ ਰਾਜਪਾਲ ਨਾਲ ਮੁਲਾਕਾਤ

‘ਆਪ’ ਵਫਦ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਮੁੱਦੇ ’ਤੇ ਰਾਜਪਾਲ ਨਾਲ ਮੁਲਾਕਾਤ
  • PublishedNovember 6, 2025

ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦੇ ਫੈਸਲੇ ਵਿਰੁੱਧ ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਵਫਦ ਨੇ ਚੰਡੀਗੜ ਸਥਿਤ ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ‘ਆਪ’ ਦੇ ਵਫਦ ਨੇ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਕਰਦਿਆਂ ਰਾਜਪਾਲ ਨੂੰ ਪੰਜਾਬ ਯੂਨੀਵਰਸਿਟੀ ਦੀ ਲਕਤੰਤਰੀ ਹੋਰ ‘ਤੇ ਚੁਣੀ ਗਈ ਸੈਨੇਟ ਤੇ ਸਿੰਡੀਕੇਟ ਨੂੰ ਭੰਗ ਕਰਨ ਦੇ ਕੇਂਦਰ ਸਰਕਾਰ ਦੇ ਇਕਪਾਸੜ ਕਦਮ ਵਿਰੁੱਧ ਮੰਗ ਪੱਤਰ ਸੌਂਪਿਆ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ 28 ਅਕਤੂਬਰ 2025 ਨੂੰ ਜਾਰੀ ਕੀਤਾ ਨੋਟੀਫਿਕੇਸ਼ਨ ਦਾ ਵਿਰੋਧ ਕੀਤਾ, ਜਿਸ ਨੇ ਸੈਨੇਟ ਦੀ ਕਾਨੂੰਨੀ ਤਾਕਤ 90 ਤੋਂ ਘਟਾ ਕੇ ਸਿਰਫ਼ 31 ਮੈਂਬਰ ਕਰ ਦਿੱਤੀ ਹੈ। ਇਸ ਵਿੱਚ 13 ਮੈਂਬਰ ਸਿੱਧੇ ਤੌਰ ‘ਤੇ ਕੇਂਦਰ ਦੁਆਰਾ ਨਾਮਜ਼ਦ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਪੰਜਾਬ ਤੇ ਪੰਜਾਬ ਯੂਨੀਵਰਸਿਟੀ ਦੇ ਲੋਕਤੰਤਰੀ ਅਧਿਕਾਰਾਂ, ਖੁਦਮੁਖਤਿਆਰੀ ਅਤੇ ਪਛਾਣ ‘ਤੇ ਸਿੱਧਾ ਹਮਲਾ ਹੈ। ਇਸ ਮੌਕੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤੇ ਮਲਵਿੰਦਰ ਸਿੰਘ ਕੰਗ, ਵਿਧਾਇਕ ਦਿਨੇਸ਼ ਚੱਢਾ, ਗੋਲਡੀ ਕੰਬੋਜ, ਦਵਿੰਦਰ ਸਿੰਘ ਲਾਡੀ ਢੋਸ, ਵਿਦਿਆਰਥੀ ਆਗੂ ਵਤਨਵੀਰ ਗਿੱਲ ਅਤੇ ਪੀਯੂ ਦੇ ਸਾਬਕਾ ਸੈਨੇਟ ਮੈਂਬਰ ਡਾ. ਇੰਦਰ ਪਾਲ ਸਿੰਘ ਸਿੱਧੂ ਅਤੇ ਰਵਿੰਦਰ ਧਾਲੀਵਾਲ ਵੀ ਮੌਜੂਦ ਸਨ।