ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ 2 ਫੀਸਦੀ DA ਅਤੇ DR ਦੇ ਵਾਧੇ ਨੂੰ ਮਨਜ਼ੂਰੀ
ਕੇਂਦਰ ਸਰਕਾਰ ਨੇ ਸ਼ਨਿੱਚਰਵਾਰ ਨੂੰ ਮਹਿੰਗਾਈ ਭੱਤੇ (ਡੀ ਏ) ਅਤੇ ਮਹਿੰਗਾਈ ਰਾਹਤ (ਡੀ ਆਰ) ਵਿੱਚ 2 ਫ਼ੀਸਦੀ ਦਾ ਵਾਧਾ ਕੀਤਾ ਹੈ, ਜਿਸ ਨਾਲ ਲਗਪਗ 50.46 ਲੱਖ ਕੇਂਦਰੀ ਸਰਕਾਰੀ ਕਰਮਚਾਰੀਆਂ ਅਤੇ 68.27 ਲੱਖ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਦੱਸਿਆ ਕਿ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਦੋਵਾਂ ਵਿੱਚ ਵਾਧੇ ਕਾਰਨ ਸਰਕਾਰੀ ਖ਼ਜ਼ਾਨੇ ‘ਤੇ ਸਾਲਾਨਾ 6,791.24 ਕਰੋੜ ਰੁਪਏ ਦਾ ਕੁੱਲ ਬੋਝ ਪਵੇਗਾ।
ਕੇਂਦਰੀ ਕਰਮਚਾਰੀਆਂ ਨੂੰ ਡੀ ਏ ਅਤੇ ਪੈਨਸ਼ਨਰਾਂ ਨੂੰ ਡੀ ਆਰ ਦੀ ਵਾਧੂ ਕਿਸ਼ਤ 1 ਜਨਵਰੀ, 2026 ਤੋਂ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।ਮਹਿੰਗਾਈ ਦੇ ਬੋਝ ਨੂੰ ਘੱਟ ਕਰਨ ਲਈ ਕੀਤਾ ਗਿਆ ਇਹ ਵਾਧਾ, ਬੁਨਿਆਦੀ ਤਨਖਾਹ ਜਾਂ ਪੈਨਸ਼ਨ ਦੀ ਮੌਜੂਦਾ 58 ਫ਼ੀਸਦੀ ਦਰ ਉੱਤੇ 2 ਫ਼ੀਸਦੀ ਵਾਧੂ ਹੋਵੇਗਾ।