India latest news

ਗੈਂਗਸਟਰ ਅਨਮੋਲ ਬਿਸ਼ਨੋਈ ਦੀ NIA ਹਿਰਾਸਤ 5 ਦਸੰਬਰ ਤੱਕ ਵਧਾਈ

ਗੈਂਗਸਟਰ ਅਨਮੋਲ ਬਿਸ਼ਨੋਈ ਦੀ NIA ਹਿਰਾਸਤ 5 ਦਸੰਬਰ ਤੱਕ ਵਧਾਈ
  • PublishedNovember 29, 2025
ਦਿੱਲੀ ਦੀ ਇੱਕ ਅਦਾਲਤ ਨੇ ਸ਼ਨਿਵਾਰ ਨੂੰ ਡਿਪੋਰਟ ਕੀਤੇ ਗੈਂਗਸਟਰ ਅਨਮੋਲ ਬਿਸ਼ਨੋਈ ਦੀ ਐੱਨ ਆਈ ਏ ਹਿਰਾਸਤ ਸੱਤ ਦਿਨਾਂ ਲਈ ਹੋਰ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਪ੍ਰਸ਼ਾਂਤ ਸ਼ਰਮਾ ਨੇ ਐੱਨ ਆਈ ਏ ਮੁੱਖ ਦਫ਼ਤਰ ਵਿਖੇ ਕਰਵਾਈ ਗਈ ਸਖ਼ਤ ਸੁਰੱਖਿਆ ਵਾਲੀ ਸੁਣਵਾਈ ਵਿੱਚ ਹਿਰਾਸਤ 5 ਦਸੰਬਰ ਤੱਕ ਵਧਾਉਣ ਦਾ ਹੁਕਮ ਦਿੱਤਾ ਹੈ।

ਐੱਨ ਸੀ ਪੀ ਆਗੂ ਸਿੱਦੀਕੀ ਦੇ ਕਤਲ, ਅਪਰੈਲ 2024 ਵਿੱਚ ਅਦਾਕਾਰ ਸਲਮਾਨ ਖਾਨ ਦੀ ਰਿਹਾਇਸ਼ ‘ਤੇ ਗੋਲੀਬਾਰੀ, ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ, ਸਮੇਤ ਹੋਰ ਅਪਰਾਧਾਂ ਦੇ ਸਬੰਧ ਵਿੱਚ ਲੋੜੀਂਦੇ ਅਨਮੋਲ ਨੂੰ 18 ਨਵੰਬਰ ਨੂੰ ਅਮਰੀਕਾ ਤੋਂ ਹਾਸਲ ਗਿਆ ਸੀ। ਉਸ ਨੂੰ ਪਿਛਲੇ ਸਾਲ ਨਵੰਬਰ ਵਿੱਚ ਅਮਰੀਕਾ ਵਿੱਚ ਹਿਰਾਸਤ ਵਿੱਚ ਲਿਆ ਗਿਆ ਸੀ।

ਇਸ ਤੋਂ ਪਹਿਲਾਂ 19 ਨਵੰਬਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਤੇ ਕਰੀਬੀ ਸਾਥੀ ਅਨਮੋਲ ਨੂੰ 11 ਦਿਨਾਂ ਲਈ ਐੱਨ ਆਈ ਏ ਦੀ ਹਿਰਾਸਤ ਵਿੱਚ ਭੇਜਿਆ ਗਿਆ ਸੀ। ਸਾਲ 2022 ਤੋਂ ਫਰਾਰ ਚੱਲ ਰਿਹਾ ਅਮਰੀਕਾ-ਅਧਾਰਤ ਅਨਮੋਲ, ਆਪਣੇ ਜੇਲ੍ਹ ਵਿੱਚ ਬੰਦ ਭਰਾ ਲਾਰੈਂਸ ਦੀ ਅਗਵਾਈ ਵਾਲੇ ਅਤਿਵਾਦੀ-ਗੈਂਗਸਟਰ ਸਿੰਡੀਕੇਟ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ 19ਵਾਂ ਦੋਸ਼ੀ ਹੈ।