latest news Punjab

ਮਾਣਹਾਨੀ ਮਾਮਲਾ: ਅਦਾਲਤ ਵੱਲੋਂ Sukhbir Badal ਨੂੰ ਪੇਸ਼ੀ ਤੋਂ ਛੋਟ

ਮਾਣਹਾਨੀ ਮਾਮਲਾ: ਅਦਾਲਤ ਵੱਲੋਂ Sukhbir Badal ਨੂੰ ਪੇਸ਼ੀ ਤੋਂ ਛੋਟ
  • PublishedFebruary 16, 2026
ਡੀਗੜ੍ਹ ਦੀ ਇਕ ਅਦਾਲਤ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਮਾਣਹਾਨੀ ਕੇਸ ਵਿੱਚ ਨਿੱਜੀ ਪੇਸ਼ੀ ਤੋਂ ਛੋਟ ਦੀ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਹੁਣ 27 ਫਰਵਰੀ ਤੈਅ ਕੀਤੀ ਹੈ।
ਚੇਤੇ ਰਹੇ ਕਿ ਪਿਛਲੀ ਸੁਣਵਾਈ ਦੌਰਾਨ ਅਦਾਲਤ ਵਿਚ ਗੈਰ-ਹਾਜ਼ਰ ਰਹਿਣ ਕਾਰਨ ਸੁਖਬੀਰ ਬਾਦਲ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਲਤ ਵਿੱਚ ਪੇਸ਼ ਹੋ ਕੇ ਜ਼ਮਾਨਤ ਹਾਸਲ ਕੀਤੀ ਸੀ।
ਸੁਖਬੀਰ ਬਾਦਲ ਦੇ ਵਕੀਲ ਰਾਜੇਸ਼ ਕੁਮਾਰ ਰਾਏ ਰਾਹੀਂ ਦਾਇਰ ਕੀਤੀ ਗਈ ਅਰਜ਼ੀ ਵਿੱਚ ਦੱਸਿਆ ਗਿਆ ਕਿ ਸਾਬਕਾ ਉਪ ਮੁੱਖ ਮੰਤਰੀ ਦੀ ਅੱਜ ਪਿੰਡ ਬਾਦਲ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨਾਲ ਅਹਿਮ ਮੀਟਿੰਗ ਹੈ। ਮੀਟਿੰਗ ਵਿੱਚ ਪੰਜਾਬ ਨਾਲ ਸਬੰਧਤ ਕਈ ਗੰਭੀਰ ਮੁੱਦਿਆਂ ਉਤੇ ਵਿਚਾਰ-ਵਟਾਂਦਰਾ ਕੀਤਾ ਜਾਣਾ ਹੈ ਅਤੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਅਰਜ਼ੀ ਵਿੱਚ ਕਿਹਾ ਗਿਆ ਕਿ ਪਾਰਟੀ ਪ੍ਰਧਾਨ ਹੋਣ ਦੇ ਨਾਤੇ ਉਨ੍ਹਾਂ ਦੀ ਮੌਜੂਦਗੀ ਇਸ ਮੀਟਿੰਗ ਲਈ ਬੇਹੱਦ ਜ਼ਰੂਰੀ ਹੈ।