ਮੋਦੀ ਇੰਸਟਾਗ੍ਰਾਮ ’ਤੇ ਦੁਨੀਆ ਦੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਨੇਤਾ ਬਣੇ
ਇਜ਼ਰਾਈਲ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਪਛਾੜ ਕੇ ਪ੍ਰਸਿੱਧ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ’ਤੇ ਦੁਨੀਆ ਦੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਸਿਆਸੀ ਨੇਤਾ ਬਣ ਗਏ ਹਨ। ਮੋਦੀ, ਜੋ 2014 ਵਿੱਚ ਇੰਸਟਾਗ੍ਰਾਮ ਨਾਲ ਜੁੜੇ ਸਨ, ਨੇ ਹੁਣ ਇਸ ਮੰਚ ’ਤੇ 100 ਮਿਲੀਅਨ (10 ਕਰੋੜ) ਫਾਲੋਅਰਜ਼ ਦਾ ਇਤਿਹਾਸਕ ਅੰਕੜਾ ਪਾਰ ਕਰ ਲਿਆ ਹੈ। ਪ੍ਰਧਾਨ ਮੰਤਰੀ ਮੋਦੀ ਦੇ ਫਾਲੋਅਰਜ਼ ਦੀ ਗਿਣਤੀ ਹੁਣ ਅਮਰੀਕੀ ਰਾਸ਼ਟਰਪਤੀ ਟਰੰਪ ਨਾਲੋਂ ਦੁੱਗਣੀ ਤੋਂ ਵੀ ਜ਼ਿਆਦਾ ਹੈ। ਅੰਕੜਿਆਂ ਅਨੁਸਾਰ, ਅਗਲੇ ਪੰਜ ਪ੍ਰਮੁੱਖ ਵਿਸ਼ਵ ਨੇਤਾਵਾਂ ਦੇ ਕੁੱਲ ਮਿਲਾ ਕੇ ਫਾਲੋਅਰਜ਼ ਵੀ ਪੀਐੱਮ ਮੋਦੀ ਦੀ ਇਕੱਲੀ ਗਿਣਤੀ ਤੋਂ ਘੱਟ ਹਨ।
ਡੋਨਲਡ ਟਰੰਪ 43.2 ਮਿਲੀਅਨ ਫਾਲੋਅਰਜ਼ ਨਾਲ ਦੂਜੇ ਸਥਾਨ ‘ਤੇ ਹਨ, ਜਦਕਿ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਪ੍ਰਾਬੋਵੋ ਸੁਬਿਆਂਤੋ (15 ਮਿਲੀਅਨ), ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਡਾ ਸਿਲਵਾ (14.4 ਮਿਲੀਅਨ), ਤੁਰਕੀ ਦੇ ਰਾਸ਼ਟਰਪਤੀ ਏਰਦੋਗਨ (11.6 ਮਿਲੀਅਨ) ਅਤੇ ਅਰਜਨਟੀਨਾ ਦੇ ਰਾਸ਼ਟਰਪਤੀ ਜੇਵੀਅਰ ਮਾਈਲੀ (6.4 ਮਿਲੀਅਨ) ਕਾਫੀ ਪਿੱਛੇ ਹਨ।