ਸਮੂਹਿਕ ਜਬਰ-ਜਨਾਹ ਤੋਂ ਬਾਅਦ ਮਹਿਲਾ ਨੂੰ ਕਾਰ ’ਚੋਂ ਸੁੱਟਿਆ; ਹਾਲਤ ਗੰਭੀਰ, 2 ਕਾਬੂ
ਇੱਕ 25 ਸਾਲਾ ਵਿਆਹੁਤਾ ਔਰਤ ਨਾਲ ਚਲਦੀ ਵੈਨ ਵਿੱਚ ਕਥਿਤ ਤੌਰ ’ਤੇ ਸਮੂਹਿਕ ਜਬਰ-ਜ਼ਨਾਹ ਕਰਨ ਅਤੇ ਬਾਅਦ ਵਿੱਚ ਉਸ ਨੂੰ ਚਲਦੀ ਗੱਡੀ ਵਿੱਚੋਂ ਸੜਕ ‘ਤੇ ਸੁੱਟਣ ਦਾ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਉਸ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਹਨ। ਪੁਲੀਸ ਨੇ ਇਸ ਮਾਮਲੇ ਦੇ ਸਬੰਧ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਹ ਘਟਨਾ ਸੋਮਵਾਰ ਦੇਰ ਰਾਤ ਵਾਪਰੀ ਜਦੋਂ ਦੋਵਾਂ ਮੁਲਜ਼ਮਾਂ ਨੇ ਸਵਾਰੀ ਦੀ ਉਡੀਕ ਕਰ ਰਹੀ ਔਰਤ ਨੂੰ ਲਿਫਟ ਦੀ ਪੇਸ਼ਕਸ਼ ਕੀਤੀ। ਪੁਲੀਸ ਅਨੁਸਾਰ ਦੋਸ਼ੀ ਉਸ ਨੂੰ ਮੰਜ਼ਿਲ ‘ਤੇ ਲਿਜਾਣ ਦੀ ਬਜਾਏ ਗੁਰੂਗ੍ਰਾਮ ਵੱਲ ਲੈ ਗਏ ਅਤੇ ਕਾਰ ਦੇ ਅੰਦਰ ਹੀ ਉਸ ਨਾਲ ਜਬਰ-ਜ਼ਨਾਹ ਕੀਤਾ। ਪੁਲੀਸ ਨੇ ਦੱਸਿਆ ਕਿ ਔਰਤ ਨੂੰ ਸਾਰੀ ਰਾਤ ਗੱਡੀ ਵਿੱਚ ਘੁਮਾਇਆ ਗਿਆ ਅਤੇ ਸਵੇਰੇ ਕਰੀਬ 3 ਵਜੇ ਰਾਜਾ ਚੌਕ ਨੇੜੇ 90 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਦੀ ਰਫਤਾਰ ਨਾਲ ਚੱਲ ਰਹੀ ਗੱਡੀ ਵਿੱਚੋਂ ਬਾਹਰ ਸੁੱਟ ਦਿੱਤਾ ਗਿਆ।