India

ਸ਼ੁਭਾਂਸ਼ੂ ਸ਼ੁਕਲਾ ਨੂੰ ਅਸ਼ੋਕ ਚੱਕਰ; ਤਿੰਨ ਫ਼ੌਜੀ ਅਧਿਕਾਰੀਆਂ ਨੂੰ ਕੀਰਤੀ ਚੱਕਰ ਦੇਣ ਦਾ ਐਲਾਨ

ਸ਼ੁਭਾਂਸ਼ੂ ਸ਼ੁਕਲਾ ਨੂੰ ਅਸ਼ੋਕ ਚੱਕਰ; ਤਿੰਨ ਫ਼ੌਜੀ ਅਧਿਕਾਰੀਆਂ ਨੂੰ ਕੀਰਤੀ ਚੱਕਰ ਦੇਣ ਦਾ ਐਲਾਨ
  • PublishedJanuary 25, 2026

ਗਣਤੰਤਰ ਦਿਵਸ ਦੀ ਪੂਰਬਲੀ ਸੰਧਿਆ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ 70 ਫ਼ੌਜੀ ਜਵਾਨਾਂ ਨੂੰ ਬਹਾਦਰੀ ਪੁਰਸਕਾਰ ਦੇਣ ਦੀ ਪ੍ਰਵਾਨਗੀ ਦਿੱਤੀ ਹੈ। ਇਨ੍ਹਾਂ ’ਚੋਂ ਛੇ ਨੂੰ ਮਰਨ ਉਪਰੰਤ ਸਨਮਾਨ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ 13 ਸ਼ੌਰਿਆ ਚੱਕਰ, ਇਕ ਬਾਰ ਸੈਨਾ ਮੈਡਲ ਅਤੇ 44 ਸੈਨਾ ਮੈਡਲ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ।

 

ਕੌਮਾਂਤਰੀ ਪੁਲਾੜ ਸਟੇਸ਼ਨ ਦਾ ਦੌਰਾ ਕਰਨ ਵਾਲੇ ਪਲੇਠੇ ਭਾਰਤੀ ਬਣ ਕੇ ਇਤਿਹਾਸ ਸਿਰਜਣ ਵਾਲੇ ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਨੂੰ ਸ਼ਾਂਤੀ ਸਮੇਂ ਦੇ ਸਿਖਰਲੇ ਬਹਾਦਰੀ ਪੁਰਸਕਾਰ ਅਸ਼ੋਕ ਚੱਕਰ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ ਹੈ। ਪਿਛਲੇ ਸਾਲ ਜੂਨ ’ਚ ਸ਼ੁਭਾਂਸ਼ੂ ਪੁਲਾੜ ਦਾ ਦੌਰਾ ਕਰਨ ਵਾਲਾ ਦੂਜਾ ਭਾਰਤੀ ਬਣ ਗਿਆ ਸੀ। ਮੇਜਰ ਅਰਸ਼ਦੀਪ ਸਿੰਘ, ਨਾਇਬ ਸੂਬੇਦਾਰ ਡੋਲੇਸ਼ਵਰ ਸੁੱਬਾ ਅਤੇ ਗਰੁੱਪ ਕੈਪਟਨ ਪ੍ਰਸ਼ਾਂਤ ਬਾਲਾਕ੍ਰਿਸ਼ਨਨ ਨਾਇਰ ਨੂੰ ਕੀਰਤੀ ਚੱਕਰ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ।