latest news Punjab

ਸ੍ਰੀ ਆਨੰਦਪੁਰ ਸਾਹਿਬ ਵਿਸ਼ੇਸ਼ ਇਜਲਾਸ: ਅੰਮ੍ਰਿਤਸਰ ਦੇ ਗਲਿਆਰਾ ਖੇਤਰ, ਆਨੰਦਪੁਰ ਸਾਹਿਬ ਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਐਲਾਨ

ਸ੍ਰੀ ਆਨੰਦਪੁਰ ਸਾਹਿਬ ਵਿਸ਼ੇਸ਼ ਇਜਲਾਸ: ਅੰਮ੍ਰਿਤਸਰ ਦੇ ਗਲਿਆਰਾ ਖੇਤਰ, ਆਨੰਦਪੁਰ ਸਾਹਿਬ ਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਐਲਾਨ
  • PublishedNovember 24, 2025

ਸ੍ਰੀ ਗੁਰੂ ਤੇਗ਼ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਆਨੰਦਪੁਰ ਸਾਹਿਬ ਦੇ ਭਾਈ ਜੈਤਾ ਜੀ ਯਾਦਗਾਰੀ ਪਾਰਕ ’ਚ ਵਾਟਰ ਪਰੂਫ ਟੈਂਟ ਵਿਚ ਸ਼ੁਰੂ ਹੋ ਗਿਆ ਹੈ। ਕਰੀਬ 63 ਵਰ੍ਹਿਆਂ ਮਗਰੋਂ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੰਡੀਗੜ੍ਹ ਤੋਂ ਬਾਹਰ ਹੋ ਰਿਹਾ ਹੈ।

ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋ ਸਦਨ ਚ ਅੰਮ੍ਰਿਤਸਰ ਦੇ ਗਲਿਆਰਾ ਏਰੀਆ, ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਐਲਾਨ ਕੀਤਾ ਹੈ। ਸਦਨ ਵੱਲੋ ਤਿੰਨੋ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਕਰਾਰ ਦੇਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਦੌਰਾਨ ਪਵਿੱਤਰ ਸ਼ਹਿਰਾਂ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਬਜਟ ਦੇਣ ਦਾ ਫੈਸਲਾ ਵੀ ਕੀਤਾ ਗਿਆ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਈ ਜੈਤਾ ਸਿੰਘ ਯਾਦਗਾਰੀ ਪਾਰਕ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਮਨੋਨੀਤ ਕੀਤਾ ਸੀ। ਇਸ ਆਰਜ਼ੀ ਵਿਧਾਨ ਸਭਾ ਲਈ ਕਰੀਬ 500 ਕੁਰਸੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਆਨੰਦਪੁਰ ਸਾਹਿਬ ਦੇ ਟੈਂਟ ਸਿਟੀ ’ਚ ਬਹੁਤੇ ਸਾਰੇ ਵਿਧਾਇਕ ਐਤਵਾਰ ਨੂੰ ਹੀ ਪੁੱਜ ਗਏ ਸਨ।